Punjab Police: ਫਿਰੋਜ਼ਪੁਰ ਦੇ ਤਲਵੰਡੀ ਇਲਾਕੇ ਦੇ ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਗੁਰਪਿਆਰ ਸਿੰਘ ਦਾ ਤਲਵੰਡੀ ਪੁਲਿਸ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਉਸ ਦੀਆਂ ਦੋਵੇਂ ਲੱਤਾਂ 'ਤੇ ਗੋਲ਼ੀਆਂ ਵੱਜੀਆਂ ਹਨ। ਦੱਸ ਦਈਏ ਕਿ ਗੁਰਪਿਆਰ ਸਿੰਘ ਮੋਗਾ ਜ਼ਿਲ੍ਹੇ ਦਾ ਵਸਨੀਕ ਹੈ।
ਪੁਲਿਸ ਨੇ ਜਦੋਂ ਗੈਂਗਸਟਰ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਗੁਰਪਿਆਰ ਨੇ ਪੁਲਿਸ 'ਤੇ ਫਾਇਰਿੰਗ ਕੀਤੀ ਤਾਂ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਗੈਂਗਸਟਰ ਗੁਰਪਿਆਰ ਸਿੰਘ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੁਰਪਿਆਰ ਸਿੰਘ ਮੋਟਰਸਾਈਕਲ 'ਤੇ ਸਵਾਰ ਸੀ। ਇਸ ਮੁਕਾਬਲੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਗੈਂਗਸਟਰ ਨੂੰ ਜ਼ੀਰਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਪੂਰੇ ਮੁਕਾਬਲੇ ਬਾਬਤ ਫਿਰੋਜ਼ਪੁਰ ਦੇ ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਅਰਸ਼ ਡੱਲਾ ਦਾ ਸਾਥੀ ਗੁਰਪਿਆਰ ਸਿੰਘ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਰੇਕੀ ਕਰਦਾ ਸੀ ਅਤੇ ਪਿਛਲੇ ਦਿਨੀਂ ਤਲਵੰਡੀ ਦੇ ਵਾਸੀ ਚੌਹਾਨ ਜਿਊਲਰ ਤੋਂ ਫਿਰੌਤੀ ਦੀ ਮੰਗ ਕਰਦਾ ਸੀ ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਕਤ ਵਿਅਕਤੀਆਂ ਨੇ ਉਸ ਦੇ ਘਰ 'ਤੇ ਫਾਇਰਿੰਗ ਕਰ ਦਿੱਤੀ ਅਤੇ ਉਥੋਂ ਫਰਾਰ ਹੋ ਗਏ।
ਦੱਸ ਦਈਏ ਕਿ ਗੁਰਪਿਆਰ ਸਿੰਘ ਦੇ ਨਾਲ ਹੀ ਉਸ ਦਾ ਸਾਥੀ ਸਵੇਰੇ ਸਾਢੇ 7 ਵਜੇ ਇਸ ਇਲਾਕੇ 'ਚ ਰੇਕੀ ਕਰ ਰਿਹਾ ਸੀ, ਜਿਸ ਬਾਰੇ ਪੁਲਿਸ ਨੂੰ ਸੂਚਨਾ ਮਿਲੀ ਸੀ ਅਤੇ ਜਦੋਂ ਉਹ ਐੱਸ. ਮੋਟਰਸਾਈਕਲ 'ਤੇ ਆ ਰਿਹਾ ਸੀ, ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ, ਪਰ ਉਸ ਨੇ ਪੁਲਿਸ ਦੇ ਲੋਕਾਂ 'ਤੇ ਫਾਇਰਿੰਗ ਕਰ ਦਿੱਤੀ ਅਤੇ ਭੱਜਣ ਲੱਗਾ ਤਾਂ ਪੁਲਿਸ ਨੇ ਇਹ ਫਾਇਰਿੰਗ ਕੀਤੀ, ਜਿਸ 'ਚ ਉਹ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਚੱਲ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਅਰੋਪੀ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ ਜਿਸ ਸਬੰਧੀ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।