ਪੰਜਾਬ 'ਚ ਲਾਰੇਂਗ ਗੈਂਗ ਦੇ ਗੁਰਗੇ ਅਤੇ ਪੁਲਿਸ ਵਿਚਾਲੇ ਮੁਕਾਬਲਾ, ਪੈਰ 'ਚ ਲੱਗੀ ਗੋਲੀ; ਤਿੰਨ ਸੂਬਿਆਂ ਦੀ ਪੁਲਿਸ ਕਰ ਰਹੀ ਸੀ ਭਾਲ
Chandigarh News: ਚੰਡੀਗੜ੍ਹ ਦੇ ਨਾਲ ਲੱਗਦੇ ਡੇਰਾਬੱਸੀ ਵਿੱਚ ਗੈਂਗਸਟਰ ਲਾਰੈਂਸ ਦੇ ਸਾਥੀਆਂ ਅਤੇ ਪੁਲਿਸ ਵਿਚਕਾਰ ਐਨਕਾਉਂਟਰ ਹੋਇਆ। ਇਸ ਦੌਰਾਨ ਇੱਕ ਬਦਮਾਸ਼ ਸੁਮਿਤ ਨੂੰ ਗੋਲੀ ਲੱਗ ਗਈ।

Chandigarh News: ਚੰਡੀਗੜ੍ਹ ਦੇ ਨਾਲ ਲੱਗਦੇ ਡੇਰਾਬੱਸੀ ਵਿੱਚ ਗੈਂਗਸਟਰ ਲਾਰੈਂਸ ਦੇ ਸਾਥੀਆਂ ਅਤੇ ਪੁਲਿਸ ਵਿਚਕਾਰ ਐਨਕਾਉਂਟਰ ਹੋਇਆ। ਇਸ ਦੌਰਾਨ ਇੱਕ ਬਦਮਾਸ਼ ਸੁਮਿਤ ਨੂੰ ਗੋਲੀ ਲੱਗ ਗਈ। ਜ਼ਖਮੀ ਗੈਂਗਸਟਰ ਨੂੰ ਪੁਲਿਸ ਨੇ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸੁਮਿਤ ਕਤਲ ਕੇਸ ਦਾ ਦੋਸ਼ੀ ਹੈ।
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਇਸ ਬਾਰੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਸੁਮਿਤ 18 ਮਈ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਹੋਏ ਕਤਲ ਵਿੱਚ ਸ਼ਾਮਲ ਸੀ। ਉਸ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਉਦੋਂ ਤੋਂ ਹੀ ਉਹ ਫਰਾਰ ਸੀ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਪੁਲਿਸ ਉਸ 'ਤੇ ਨਜ਼ਰ ਰੱਖ ਰਹੀ ਸੀ। ਇਸ ਦੌਰਾਨ, ਉਹ ਡੇਰਾਬੱਸੀ ਦੇ ਗੁਲਾਬਗੜ੍ਹ ਰੋਡ 'ਤੇ ਇੱਕ ਪੀਜੀ ਵਿੱਚ ਰਹਿ ਰਿਹਾ ਸੀ।
ਜਿਵੇਂ ਹੀ ਪੁਲਿਸ ਨੂੰ ਇਸ ਬਾਰੇ ਸੁਰਾਗ ਮਿਲਿਆ, ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਛਾਪਾ ਮਾਰਿਆ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਸ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ, ਪੁਲਿਸ ਨੇ ਆਪਣਾ ਬਚਾਅ ਕਰਦਿਆਂ ਹੋਇਆਂ ਉਸਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਤੋਂ ਬਾਅਦ ਉਹ ਜਖ਼ਮੀ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਫੜ ਕੇ ਹੁਣ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਇਸ ਦੇ ਨਾਲ ਹੀ ਪਤਾ ਲੱਗਿਆ ਹੈ ਕਿ ਉਸ ਤੋਂ ਹਥਿਆਰ ਵੀ ਬਰਾਮਦ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















