Hoshiarpur news: ਪੰਜਾਬ ਪੁਲਿਸ ਨੇ ਆਖਿਰਕਾਰ ਆਪਣੇ ਮੁਲਾਜ਼ਮ ਦੇ ਕਾਤਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਆਖਿਰਕਾਰ 24 ਘੰਟੇ ਦੇ ਅੰਦਰ ਵੱਡੇ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਨਸੂਰਪੁਰੀਆ ਦਾ ਐਨਕਾਊਂਟਰ ਕਰ ਦਿੱਤਾ ਹੈ। ਇਸ ਐਨਕਾਊਂਟਰ 'ਚ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਾਰਿਆ ਗਿਆ ਹੈ।


ਇਹ ਵੀ ਪੜ੍ਹੋ: Patiala News: ਡਾ. ਬਲਬੀਰ ਨੇ ਲਲਕਾਰੇ ਸਿਆਸੀ ਵਿਰੋਧੀ, ਕਿਹਾ-ਪਹਿਲਾਂ ਕੈਪਟਨ ਹਾਰਿਆ ਹੁਣ ਪਰਨੀਤ ਕੌਰ ਹਾਰੇਗੀ


ਬੀਤੇ ਦਿਨ ਹੁਸ਼ਿਆਰਪੁਰ ਦੇ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਏ ਮੁਕਾਬਲੇ ਦੌਰਾਨ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਕਾਰਣ ਮੌਤ ਹੋ ਗਈ ਸੀ।


ਬੀਤੇ ਦਿਨ ਜਦੋਂ ਸੀਆਈਏ ਸਟਾਫ ਹੁਸ਼ਿਆਰਪੁਰ ਦੀ ਟੀਮ ਨੇ ਰਾਣਾ ਮਨਸੂਰਪੁਰੀਆ ਦੇ ਘਰ ਛਾਪਾ ਮਾਰਿਆ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਕਾਂਸਟੇਬਲ ਅੰਮ੍ਰਿਤਪਾਲ ਨੂੰ ਵੱਜੀ ਜਿਸ ਨਾਲ ਉਸਦੀ ਮੌਤ ਹੋ ਗਈ ਸੀ।


ਇਹ ਵੀ ਪੜ੍ਹੋ: Ludhiana News: ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ