(Source: ECI/ABP News)
Punjab Police: ਪਟਿਆਲਾ 'ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲ਼ੀ ਤੋਂ ਬਾਅਦ ਹੋਇਆ ਜ਼ਖ਼ਮੀ, ਟੈਸਟ ਡਰਾਈਵ ਦੇ ਬਹਾਨੇ ਲੈ ਕੇ ਭੱਜਿਆ ਸੀ ਥਾਰ
ਕਾਰ 'ਚ ਬੈਠੇ ਨੌਜਵਾਨ ਨੂੰ ਘਰ ਤੋਂ ਕਰੀਬ 7-8 ਕਿਲੋਮੀਟਰ ਦੂਰ ਲਿਜਾਣ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਤੇ ਉਸ ਨੂੰ ਬਾਹਰ ਸੁੱਟ ਕੇ ਕਾਰ ਲੈ ਕੇ ਫ਼ਰਾਰ ਹੋ ਗਏ।
![Punjab Police: ਪਟਿਆਲਾ 'ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲ਼ੀ ਤੋਂ ਬਾਅਦ ਹੋਇਆ ਜ਼ਖ਼ਮੀ, ਟੈਸਟ ਡਰਾਈਵ ਦੇ ਬਹਾਨੇ ਲੈ ਕੇ ਭੱਜਿਆ ਸੀ ਥਾਰ Encounter between miscreants and police in Patiala one injured after being shot Punjab Police: ਪਟਿਆਲਾ 'ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲ਼ੀ ਤੋਂ ਬਾਅਦ ਹੋਇਆ ਜ਼ਖ਼ਮੀ, ਟੈਸਟ ਡਰਾਈਵ ਦੇ ਬਹਾਨੇ ਲੈ ਕੇ ਭੱਜਿਆ ਸੀ ਥਾਰ](https://feeds.abplive.com/onecms/images/uploaded-images/2024/11/25/71379aa4d62152a41394cf727f1abef71732537003598674_original.png?impolicy=abp_cdn&imwidth=1200&height=675)
Punjab Police: ਪਟਿਆਲਾ ਦੇ ਨਾਭਾ ਵਿੱਚ ਥਾਰ ਗੱਡੀ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਲੁੱਟ-ਖੋਹ ਦੀ ਵਾਰਦਾਤ ਦਾ ਮੁੱਖ ਮੁਲਜ਼ਮ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਹੈ। ਇਹ ਮੁਕਾਬਲਾ ਡਕਾਲਾ ਰੋਡ 'ਤੇ ਸੰਗਰੂਰ ਬਾਈਪਾਸ ਇਲਾਕੇ 'ਚ ਹੋਇਆ।
ਜਾਣਕਾਰੀ ਅਨੁਸਾਰ ਨਾਭਾ ਦੇ ਰਹਿਣ ਵਾਲੇ ਚਿਰਾਗ ਛਾਬੜਾ (31) ਨੇ ਆਪਣੀ ਜੀਪ ਵੇਚਣ ਲਈ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਸੀ। ਜੀਪ ਵੇਚਣ ਦੀ ਪੋਸਟ ਨੂੰ ਦੇਖਦਿਆਂ ਬੀਤੀ ਵੀਰਵਾਰ ਸ਼ਾਮ ਤਿੰਨ ਨੌਜਵਾਨ ਪਲੈਨਿੰਗ ਦੇ ਤਹਿਤ ਉਸਦੇ ਘਰ ਪਹੁੰਚੇ ਤੇ ਗੱਡੀ ਦੀ ਟੈਸਟ ਡਰਾਈਵ ਲੈਣ ਲਈ ਕਿਹਾ। ਇਸ ਦੇ ਚਲਦੇ ਉਕਤ ਨੌਜਵਾਨ ਵੀ ਮੁਲਜ਼ਮਾਂ ਦੇ ਨਾਲ ਕਾਰ ਵਿੱਚ ਹੀ ਸਵਾਰ ਹੋ ਗਿਆ।
ਕਾਰ 'ਚ ਬੈਠੇ ਨੌਜਵਾਨ ਨੂੰ ਘਰ ਤੋਂ ਕਰੀਬ 7-8 ਕਿਲੋਮੀਟਰ ਦੂਰ ਲਿਜਾਣ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਤੇ ਉਸ ਨੂੰ ਬਾਹਰ ਸੁੱਟ ਕੇ ਕਾਰ ਲੈ ਕੇ ਫ਼ਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਥਾਣਾ ਨਾਭਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਹਸਪਤਾਲ 'ਚ ਦਾਖਲ ਚਿਰਾਗ ਦੇ ਸਿਰ 'ਤੇ 10 ਟਾਂਕੇ ਲੱਗੇ ਹਨ।
ਅੱਜ ਦੁਪਹਿਰ ਪੁਲਿਸ ਨੂੰ ਸੂਚਨਾ ਮਿਲੀ ਕਿ ਥਾਰ ਗੱਡੀ ਲੈ ਕੇ ਭੱਜਣ ਵਾਲਾ ਅਪਰਾਧੀ ਬਾਈਪਾਸ ਨੇੜੇ ਹੈ ਜਿਸ 'ਤੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ, ਜਿਸ 'ਤੇ ਪੁਲਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀ ਚਲਾ ਦਿੱਤੀ। ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ।
ਮੁਲਜ਼ਮ ਦੀ ਪਛਾਣ ਸਰੋਵਰ ਸਿੰਘ ਉਰਫ ਲਵਲੀ ਵਾਸੀ ਨਾਭਾ ਵਜੋਂ ਹੋਈ ਹੈ। ਪੁਲਿਸ ਨੇ ਇਸ ਮੁਲਜ਼ਮ ਕੋਲੋਂ ਨਾਭਾ ਤੋਂ ਲੁੱਟੀ ਗਈ ਥਾਰ ਜੀਪ, ਇੱਕ 32 ਬੋਰ ਦਾ ਪਿਸਤੌਲ, ਤਿੰਨ ਜਿੰਦਾ ਕਾਰਤੂਸ ਤੇ ਤਿੰਨ ਖੋਲ ਬਰਾਮਦ ਕੀਤੇ ਹਨ। ਜ਼ਖ਼ਮੀ ਲੁਟੇਰੇ ਖ਼ਿਲਾਫ਼ ਪਟਿਆਲਾ, ਸੰਗਰੂਰ ਅਤੇ ਖੰਨਾ ਵਿੱਚ ਅੱਧੀ ਦਰਜਨ ਦੇ ਕਰੀਬ ਕੇਸ ਦਰਜ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)