Punjab news: ਪੁਲਿਸ ਅਤੇ ਵਿਅਕਤੀਆਂ ਵਿਚਾਲੇ ਹੋਇਆ ਮੁਕਾਬਲਾ, ਚੱਲੀਆਂ ਗੋਲੀਆਂ, ਇੱਕ ਕਾਬੂ, ਦੋ ਹੋਏ ਫਰਾਰ
Punjab news: ਪਿੰਡ ਭੰਗਾਲੇ ਦੇ ਨੇੜੇ ਪੁਲਿਸ ਅਤੇ ਵਿਅਕਤੀਆਂ ਵਿਚਕਾਰ ਮੁਕਾਬਲਾ ਹੋਇਆ ਜਿਸ ਦੌਰਾਨ ਵਿਅਕਤੀਆਂ ਨੇ ਗੋਲੀਆਂ ਚਲਾਈਆਂ।
Punjab news: ਪਿੰਡ ਭੰਗਾਲੇ ਦੇ ਨੇੜੇ ਪੁਲਿਸ ਅਤੇ ਵਿਅਕਤੀਆਂ ਵਿਚਕਾਰ ਮੁਕਾਬਲਾ ਹੋਇਆ ਜਿਸ ਦੌਰਾਨ ਵਿਅਕਤੀਆਂ ਨੇ ਗੋਲੀਆਂ ਚਲਾਈਆਂ। ਪੁਲਿਸ ਨੇ ਗੋਲੀ ਚਲਾਉਂਦਿਆਂ ਹੋਇਆਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ 2 ਫਰਾਰ ਹੋ ਗਏ।
ਦੱਸ ਦਈਏ ਕਿ ਗੱਡੀ ਵਿੱਚ ਸਵਾਰ ਤਿੰਨਾਂ ਵਿਅਕਤੀਆਂ ਦੇ ਮਗਰ ਥਾਣਾ ਚੋਲਾ ਸਾਹਿਬ ਦੀ ਪੁਲਿਸ ਲੱਗੀ ਹੋਈ ਸੀ ਜਿਨਾਂ ਨੂੰ ਪੁਲਿਸ ਵੱਲੋਂ ਘੇਰਾ ਪਾ ਕੇ ਪਿੰਡ ਭੰਗਾਲੇ ਦੇ ਨੇੜੇ ਘੇਰਨ ਦੀ ਕੋਸ਼ਿਸ਼ ਕੀਤੀ ਗਈ।
ਉੱਥੇ ਹੀ ਗੱਡੀ ਸਵਰ ਵਿਅਕਤੀਆਂ ਨੇ ਇੱਕ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ ਤੇ ਇਹ ਗੱਡੀ ਉੱਥੇ ਹੀ ਰੁੱਕ ਗਈ।
ਇਹ ਵੀ ਪੜ੍ਹੋ: Punjab News: ਅੰਮ੍ਰਿਤਸਰ 'ਚ ਬੀਐਸਐਫ ਜਵਾਨਾਂ ਨੇ ਡੇਗਿਆ ਪਾਕਿਸਤਾਨੀ ਡਰੋਨ, ਪਿਸਤੌਲ ਤੇ 5.240 ਕਿਲੋ ਹੈਰੋਇਨ ਬਰਾਮਦ
ਜਿਸ ਤੋਂ ਬਾਅਦ ਪੁਲਿਸ ਅਤੇ ਵਿਅਕਤੀਆਂ ਵਿਚਾਲੇ ਮੁਕਾਬਲਾ ਹੋਇਆ ਅਤੇ ਇੱਕ ਵਿਅਕਤੀ ਕਾਬੂ ਕਰ ਲਿਆ ਅਤੇ 2 ਫਰਾਰ ਹੋ ਗਏ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ। ਪੁਲਿਸ ਵੱਲੋਂ ਗੱਡੀ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।