ਪੜਚੋਲ ਕਰੋ

ਫਾਜ਼ਿਲਕਾ 'ਚ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 2 ਕਿਲੋ ਹੈਰੋਇਨ ਤੇ ਗ਼ੈਰ-ਕਾਨੂੰਨੀ ਅਸਲਾ ਬਰਾਮਦ

ਪੁਲਿਸ ਨੇ ਪਹਿਲਾਂ ਹਵਾ ਵਿੱਚ ਗੋਲੀਬਾਰੀ ਕੀਤੀ। ਇਸ ਦੇ ਬਾਵਜੂਦ, ਦੋਸ਼ੀ ਨਹੀਂ ਰੁਕਿਆ, ਇਸ ਲਈ ਪੁਲਿਸ ਨੇ ਦੋਸ਼ੀ ਦੀ ਲੱਤ 'ਤੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਉਹ ਸੜਕ 'ਤੇ ਡਿੱਗ ਪਿਆ।

Punjab News: ਫਾਜ਼ਿਲਕਾ ਦੇ ਲਾਧੂਕਾ ਨੇੜੇ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋਸ਼ੀ ਤਸਕਰ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਦੋਸ਼ੀ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ ਤੇ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ। ਮੁਲਜ਼ਮ ਤੋਂ ਨਾਜਾਇਜ਼ ਹਥਿਆਰ ਅਤੇ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ ਗਏ ਹਨ।

ਜਾਣਕਾਰੀ ਦਿੰਦਿਆਂ ਸੀਆਈਏ 2 ਅਬੋਹਰ ਦੇ ਇੰਚਾਰਜ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਪਾਰਟੀ ਗਸ਼ਤ 'ਤੇ ਸੀ। ਇਸ ਦੌਰਾਨ ਪਿੰਡ ਘੁਬਾਇਆ ਨੇੜੇ ਸਾਹਮਣੇ ਤੋਂ ਬਾਈਕ 'ਤੇ ਆ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਹ ਆਪਣੀ ਬਾਈਕ ਲੈ ਕੇ ਫ਼ਰਾਰ ਹੋ ਗਿਆ।

ਜਦੋਂ ਪੁਲਿਸ ਟੀਮ ਨੇ ਉਸਦਾ ਪਿੱਛਾ ਕੀਤਾ ਤਾਂ ਦੋਸ਼ੀ ਨੇ ਪੁਲਿਸ 'ਤੇ ਦੋ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਗੋਲੀ ਪੁਲਿਸ ਗੱਡੀ ਦੇ ਸਾਈਡ ਸ਼ੀਸ਼ੇ 'ਤੇ ਲੱਗੀ, ਜਿਸ ਨਾਲ ਸ਼ੀਸ਼ਾ ਟੁੱਟ ਗਿਆ ਤੇ ਪੁਲਿਸ ਮੁਲਾਜ਼ਮਾਂ 'ਤੇ ਜਾ ਵੱਜਿਆ। ਇਸ ਦੌਰਾਨ ਪੁਲਿਸ ਨੇ ਪਹਿਲਾਂ ਹਵਾ ਵਿੱਚ ਗੋਲੀਬਾਰੀ ਕੀਤੀ। ਇਸ ਦੇ ਬਾਵਜੂਦ, ਦੋਸ਼ੀ ਨਹੀਂ ਰੁਕਿਆ, ਇਸ ਲਈ ਪੁਲਿਸ ਨੇ ਦੋਸ਼ੀ ਦੀ ਲੱਤ 'ਤੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਉਹ ਸੜਕ 'ਤੇ ਡਿੱਗ ਪਿਆ।

ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਚਾਰ ਪੈਕੇਟਾਂ ਵਿੱਚ ਪੈਕ ਕੀਤੀ 2 ਕਿਲੋ ਤੋਂ ਵੱਧ ਵਜ਼ਨ ਦੀ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸੇਤੀਆ ਵਜੋਂ ਹੋਈ ਹੈ, ਜੋ ਕਿ ਬੇਦੀਆਂ ਵਾਲੀ ਗਲੀ, ਫਾਜ਼ਿਲਕਾ ਦਾ ਰਹਿਣ ਵਾਲਾ ਹੈ। ਫਿਲਹਾਲ ਜ਼ਖਮੀ ਦੋਸ਼ੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget