Punjab News: ਬਟਾਲਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਨੇ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ 'ਚ ਦੇਸ਼ਰਾਜ ਜਵੈਲਰਜ਼ ਦੀ ਦੁਕਾਨ 'ਤੇ ਗੋਲੀਆਂ ਚਲਾਈਆਂ ਸਨ ਤੇ ਮੌਕੇ ਤੋਂ ਫਰਾਰ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਨੇ ਖੁਦ ਦੇਸ਼ਰਾਜ ਜਵੈਲਰਜ਼ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਦੋਂ ਤੋਂ ਹੀ ਬਟਾਲਾ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਸੀ।


ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਕਰਨ ਵਾਲਾ ਗੈਂਗਸਟਰ ਇੱਕ ਮਰਸਡੀਜ਼ ਕਾਰ ਵਿੱਚ ਜਾ ਰਿਹਾ ਸੀ। ਸੂਚਨਾ ਮਿਲਦੇ ਹੀ ਪੁਲਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਅੱਜ ਪੁਲਿਸ ਨੇ ਕਾਬੂ ਪਾ ਕੇ ਇਸ ਨੂੰ ਗ੍ਰਿਫ਼ਤਾਰ ਕਰਨਾ ਚਾਹਿਆ। ਇਸ ਦੌਰਾਨ ਗੈਂਗਸਟਰ ਮਲਕੀਤ ਸਿੰਘ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਬਚਾਅ 'ਚ ਗੋਲੀਆਂ ਚਲਾਈਆਂ। ਜਿਸ ਵਿੱਚ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ


ਜ਼ਿਕਰ ਕਰ ਦਈਏ ਕਿ ਪੁਲਿਸ ਅੱਜ ਤੜਕੇ ਤੋਂ ਗੈਂਗਸਟਰ ਮਲਕੀਤ ਸਿੰਘ ਦਾ ਪਿੱਛਾ ਕਰ ਰਹੀ ਸੀ। ਸ੍ਰੀ ਹਰਗੋਬਿੰਦਪੁਰ ਨੇੜੇ ਮੁਲਜ਼ਮਾਂ ਦੀ ਹਰਕਤ ਦੇਖੀ ਗਈ। ਜਿਸ ਤੋਂ ਬਾਅਦ ਗੈਂਗਸਟਰ ਮਲਕੀਤ ਸਿੰਘ ਨੂੰ ਫੜਨ ਲਈ ਤਿੰਨ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਇਸ ਦੌਰਾਨ ਮੁਲਜ਼ਮਾਂ ਨੇ ਨਵਾਂਪਿੰਡ ਮੇਨ ਰੋਡ ’ਤੇ ਆ ਰਹੀ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਕਿਸੇ ਪੁਲਿਸ ਮੁਲਾਜ਼ਮ ਨੂੰ ਨਹੀਂ ਲੱਗੀ ਜਿਸ ਤੋਂ ਬਾਅਦ ਦੋਸ਼ੀ ਆਪਣੀ ਮਰਸਡੀਜ਼ ਕਾਰ ਛੱਡ ਕੇ ਕੱਚੀ ਸੜਕ 'ਤੇ ਭੱਜਣ ਲੱਗਿਆ ਚਲਾਉਣ ਲੱਗਾ। ਪੁਲਿਸ ਦੀ ਜਵਾਬੀ ਕਾਰਵਾਈ 'ਚ ਦੋਸ਼ੀ ਦੀ ਲੱਤ 'ਚ ਗੋਲੀ ਲੱਗ ਗਈ।


ਸੂਤਰਾਂ ਅਨੁਸਾਰ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਦੇ ਰਹਿਣ ਵਾਲੇ ਇੱਕ ਸੁਨਿਆਰੇ ਨੂੰ ਕੱਲ੍ਹ ਬਦਮਾਸ਼ ਨੇ ਗੋਲੀ ਮਾਰ ਦਿੱਤੀ ਸੀ। ਮੁਲਜ਼ਮ ਨੇ ਗੈਂਗਸਟਰ ਹੈਰੀ ਚੱਠਾ ਦੇ ਨਾਂਅ ’ਤੇ ਉਸ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਮੁਲਜ਼ਮ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਹੁਣ ਮੁਲਜ਼ਮਾਂ ਦੇ ਰਿਕਾਰਡ ਦੀ ਜਾਂਚ ਵਿੱਚ ਲੱਗੀ ਹੋਈ ਹੈ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਮੌਕੇ ਤੋਂ ਗੋਲੀਆਂ ਨਾਲ ਭਰਿਆ ਇੱਕ ਪਿਸਤੌਲ ਬਰਾਮਦ ਹੋਇਆ ਹੈ।


ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਂਗਸਟਰ ਤੋਂ ਅਜੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ਾਮ ਤੱਕ ਪੂਰੇ ਮਾਮਲੇ ਦਾ ਖੁਲਾਸਾ ਹੋ ਜਾਵੇਗਾ।