ਮੋਹਾਲੀ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਪੁਲਿਸ ਦੀ ਗੋਲੀ ਨਾਲ ਜ਼ਖਮੀ, ਅਸਲ੍ਹਾ ਵੀ ਹੋਇਆ ਬਰਾਮਦ
ਗੈਂਗਸਟਰ ਦਾ ਨਿਊ ਚੰਡੀਗੜ੍ਹ ਵਿੱਚ ਆਪਣਾ ਘਰ ਹੈ, ਜਿੱਥੇ ਉਹ ਆਇਆ ਸੀ। ਪੁਲਿਸ ਨੂੰ ਇਸਦੀ ਜਾਣਕਾਰੀ ਮਿਲ ਗਈ ਤੇ ਉਸਨੇ ਤੁਰੰਤ ਉਸਦੇ ਘਰ ਨੂੰ ਘੇਰ ਲਿਆ ਤੇ ਉਸਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ।
Punjab Police: ਮੋਹਾਲੀ ਦੇ ਨਿਊ ਚੰਡੀਗੜ੍ਹ ਵਿੱਚ ਪੁਲਿਸ ਤੇ ਗੈਂਗਸਟਰ ਲੱਕੀ ਪਟਿਆਲਾ ਦੇ ਇੱਕ ਸਾਥੀ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਦੌਰਾਨ ਗੈਂਗਸਟਰ ਨੇ ਪੁਲਿਸ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ। ਦੋਸ਼ੀ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ। ਉਹ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ। ਮੋਹਾਲੀ ਦੇ ਐਸਐਸਪੀ ਦੀਪਕ ਪਾਰਿਖ ਨੇ ਮੌਕੇ 'ਤੇ ਪਹੁੰਚ ਕੇ ਇਹ ਜਾਣਕਾਰੀ ਦਿੱਤੀ।
ਪਤਾ ਲੱਗਾ ਹੈ ਕਿ ਇਹ ਮੁਕਾਬਲਾ ਸ਼ਾਮ ਚਾਰ ਵਜੇ ਦੇ ਕਰੀਬ ਹੋਇਆ। ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ ਸੀ। ਗੈਂਗਸਟਰ ਦਾ ਨਿਊ ਚੰਡੀਗੜ੍ਹ ਵਿੱਚ ਆਪਣਾ ਘਰ ਹੈ, ਜਿੱਥੇ ਉਹ ਆਇਆ ਸੀ। ਪੁਲਿਸ ਨੂੰ ਇਸਦੀ ਜਾਣਕਾਰੀ ਮਿਲ ਗਈ ਤੇ ਉਸਨੇ ਤੁਰੰਤ ਉਸਦੇ ਘਰ ਨੂੰ ਘੇਰ ਲਿਆ ਤੇ ਉਸਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਉਸਨੇ ਪੁਲਿਸ 'ਤੇ ਦੋ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਦੌਰਾਨ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਮੌਕੇ 'ਤੇ ਪਹੁੰਚੇ ਐਸਐਸਪੀ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਤਿੰਨ ਮਾਮਲੇ ਦਰਜ ਹਨ। ਮੁਲਜ਼ਮ ਵਿਰੁੱਧ ਜ਼ਿਆਦਾਤਰ ਮਾਮਲੇ ਅਸਲਾ ਐਕਟ ਤਹਿਤ ਦਰਜ ਹਨ। ਉਹ ਕੁਝ ਸਮਾਂ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਸੀ। ਸਾਡੀ ਸੀਆਈਏ ਟੀਮ ਕੋਲ ਉਸ ਬਾਰੇ ਸਾਰੀ ਜਾਣਕਾਰੀ ਸੀ, ਪਤਾ ਲੱਗਾ ਕਿ ਉਹ ਫਿਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋ ਗਿਆ ਸੀ।
ਇਸ ਮੌਕੇ ਪੁਲਿਸ ਨੇ ਉਸ ਨੂੰ ਕਾਬੂ ਕਰਨ ਦੀ ਯੋਜਨਾ ਬਣਾਈ ਤੇ ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਉਹ ਜ਼ਖਮੀ ਹੋ ਗਿਆ। ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾਕਿ ਇਸ ਤੋਂ ਹੋਰ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















