Punjab News: ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸੋਮਵਾਰ ਦੁਪਹਿਰ ਨੂੰ ਗੈਂਗਸਟਰਾਂ ਅਤੇ ਸੀਆਈਏ ਵਨ ਦੀ ਟੀਮ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਜਦੋਂ ਕਿ ਮੌਕੇ 'ਤੇ ਹੀ ਪੁਲਿਸ ਵੱਲੋਂ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ। ਜ਼ਖਮੀ ਗੈਂਗਸਟਰ ਨੂੰ ਪੁਲਿਸ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ।


ਜਾਣਕਾਰੀ ਮੁਤਾਬਕ, ਇਹ ਗੈਂਗਸਟਰ ਗੋਲਡੀ ਬਰਾੜ ਗੈਂਗ ਦੇ ਗੁਰਦੇ ਸਨ ਪਰ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਕਿਸ ਕਾਰਨ ਹੋਈ, ਇਸ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਿਸੇ ਨਾ ਕਿਸੇ ਮਾਮਲੇ 'ਚ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ।


ਇਹ ਵੀ ਪੜ੍ਹੋ: Threat To Indian Diplomat In Canada: ਖਾਲਿਸਤਾਨੀਆਂ ਵੱਲੋਂ ਕੈਨੇਡਾ 'ਚ ਭਾਰਤੀ ਅਧਿਕਾਰੀਆਂ ਨੂੰ ਧਮਕੀ, ਭਾਰਤ ਸਰਕਾਰ ਹੋਈ ਅਲਰਟ


ਪੁਲਿਸ ਨੇ ਉਕਤ ਗੈਂਗਸਟਰਾਂ ਨੂੰ ਤਲਵੰਡੀ ਸਾਬੋ ਦੇ ਇੱਕ ਪਿੰਡ ਨੇੜੇ ਘੇਰ ਲਿਆ। ਇਸ ਦੌਰਾਨ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਜਵਾਬੀ ਗੋਲੀਬਾਰੀ 'ਚ ਇੱਕ ਗੈਂਗਸਟਰ ਲੱਤ 'ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਡੀਐਸਪੀ ਤਲਵੰਡੀ ਸਾਬੋ ਬੂਟਾ ਸਿੰਘ ਨੇ ਕਿਹਾ ਕਿ ਸੀਨੀਅਰ ਅਧਿਕਾਰੀ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਪੂਰਾ ਖੁਲਾਸਾ ਕਰਨਗੇ।


ਇਹ ਵੀ ਪੜ੍ਹੋ: Zelenskyy Claim: 'ਪੁਤਿਨ ਮੈਨੂੰ ਮਾਰਨਾ ਚਾਹੁੰਦੇ ਨੇ ਤੇ ਪੂਰੀ ਦੁਨੀਆ ਉਨ੍ਹਾਂ ਨੂੰ...', ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਦਾ ਦਾਅਵਾ


ਜ਼ਖ਼ਮੀ ਗੈਂਗਸਟਰ ਨੂੰ ਬਠਿੰਡਾ ਦੀ ਸੀਆਈਏ ਟੀਮ ਵੱਲੋਂ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਮੇਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਭਾਰੀ ਮਾਤਰਾ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।