Gangster encounter: ਜ਼ੀਰਕਪੁਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਵਾਲ-ਵਾਲ ਬਚੇ AIG, ਗੈਂਗਸਟਰ ਦੇ ਵੱਜੀਆਂ ਗੋਲ਼ੀਆਂ
ਪੰਜਾਬ ਪੁਲਿਸ ਦੇ AIG ਸੰਦੀਪ ਗੋਇਲ ਗੈਂਗਸਟਰਾਂ ਦੀ ਗੋਲੀ ਦਾ ਸ਼ਿਕਾਰ ਹੋਣ ਤੋਂ ਬਚ ਗਏ। ਉਸ ਦੀ ਬੁਲੇਟ ਪਰੂਫ ਜੈਕੇਟ ਨੂੰ ਗੋਲੀ ਲੱਗੀ ਸੀ। ਇਸ ਨਾਲ ਉਨ੍ਹਾਂ ਦੀ ਜਾਨ ਬਚ ਗਈ।
Gangster encounter Zirakpur: ਚੰਡੀਗੜ੍ਹ ਦੇ ਨੇੜਲੇ ਇਲਾਕੇ ਜ਼ੀਰਕਪੁਰ ਦੇ ਢਕੋਲੀ ਇਲਾਕੇ 'ਚ ਸ਼ਨੀਵਾਰ ਨੂੰ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਇੱਕ ਗੈਂਗਸਟਰ ਫੜਿਆ ਗਿਆ। ਜ਼ੀਰਕਪੁਰ ਦੇ ਐਸਐਚਓ ਨੇ ਦੱਸਿਆ ਕਿ ਗੈਂਗਸਟਰ ਨੇ ਜਿਸ ਹੋਟਲ ਵਿੱਚ ਉਹ ਠਹਿਰਿਆ ਹੋਇਆ ਸੀ ਉਸ ਵਿੱਚੋਂ ਪੁਲਿਸ ਪਾਰਟੀ 'ਤੇ ਤਿੰਨ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਕਰਾਸ ਫਾਇਰਿੰਗ ਹੋਈ, ਜਿਸ ਵਿੱਚ
ਗੈਂਗਸਟਰ ਨੂੰ ਗੋਲੀਆਂ ਲੱਗੀਆਂ।
ਪੰਜਾਬ ਦੇ ਜ਼ੀਰਕਪੁਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਹ ਲੜਾਈ ਢਕੋਲੀ ਵਿੱਚ ਹੋਈ। ਇਸ ਮੁਕਾਬਲੇ ਵਿੱਚ ਪੁਲਿਸ ਨੇ ਗੈਂਗਸਟਰ ਯੁਵਰਾਜ ਸਿੰਘ ਉਰਫ ਜੋਰਾ ਨੂੰ ਜ਼ਖਮੀ ਕਰ ਦਿੱਤਾ ਸੀ। ਜੋਰਾ ਕੁਝ ਦਿਨ ਪਹਿਲਾਂ ਫਗਵਾੜਾ ਵਿੱਚ ਮਾਰੇ ਗਏ ਪੁਲੀਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਕਤਲ ਵਿੱਚ ਸ਼ਾਮਲ ਸੀ। ਪੁਲਿਸ ਨੂੰ ਉਸਦੇ ਇੱਥੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਪਹਿਲਾਂ ਪਿਛਲੇ ਸ਼ੁੱਕਰਵਾਰ ਨੂੰ ਫਗਵਾੜਾ 'ਚ ਪੁਲਿਸ ਮੁਕਾਬਲਾ ਹੋਇਆ ਸੀ।
ਗੈਂਗਸਟਰ ਨੂੰ 2 ਗੋਲੀਆਂ ਲੱਗੀਆਂ
ਜਾਣਕਾਰੀ ਮੁਤਾਬਕ ਪੁਲਿਸ ਨੂੰ ਢਕੌਲੀ ਦੇ ਇੱਕ ਹੋਟਲ 'ਚ ਗੈਂਗਸਟਰ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਮੌਕੇ 'ਤੇ ਪਹੁੰਚੀ। ਆਪਸੀ ਲੜਾਈ 'ਚ ਗੈਂਗਸਟਰ ਜੌੜਾ ਨੂੰ 2 ਗੋਲੀਆਂ ਲੱਗੀਆਂ। ਉਸ ਦੀ ਮੌਤ ਦੀ ਖ਼ਬਰ ਆ ਰਹੀ ਹੈ ਪਰ ਅਜੇ ਤੱਕ ਪੁਲਿਸ ਨੇ ਪੁਸ਼ਟੀ ਨਹੀਂ ਕੀਤੀ ਹੈ।
ਵਾਲ-ਵਾਲ ਬਚੇ AIG
ਪੰਜਾਬ ਪੁਲਿਸ ਦੇ AIG ਸੰਦੀਪ ਗੋਇਲ ਗੈਂਗਸਟਰਾਂ ਦੀ ਗੋਲੀ ਦਾ ਸ਼ਿਕਾਰ ਹੋਣ ਤੋਂ ਬਚ ਗਏ। ਉਸ ਦੀ ਬੁਲੇਟ ਪਰੂਫ ਜੈਕੇਟ ਨੂੰ ਗੋਲੀ ਲੱਗੀ ਸੀ। ਇਸ ਨਾਲ ਉਨ੍ਹਾਂ ਦੀ ਜਾਨ ਬਚ ਗਈ। ਗੋਇਲ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਸਨ। ਐਨਕਾਊਂਟਰ ਸਪੈਸ਼ਲਿਸਟ ਡੀਐਸਪੀ ਵਿਕਰਮ ਬਰਾੜ ਵੀ ਟੀਮ ਦਾ ਹਿੱਸਾ ਸਨ।
ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਫਗਵਾੜਾ 'ਚ ਗੈਂਗਸਟਰਾਂ ਨੇ ਕਾਂਸਟੇਬਲ ਕਮਲ ਬਾਜਵਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਾਜਵਾ ਐਸਐਚਓ ਦਾ ਗੰਨਮੈਨ ਸੀ ਅਤੇ ਕਰੇਟਾ ਗੱਡੀ ਲੁੱਟਣ ਵਾਲੇ ਅਪਰਾਧੀਆਂ ਦਾ ਪਿੱਛਾ ਕਰ ਰਿਹਾ ਸੀ। ਇਸ ਦੌਰਾਨ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਿੱਚ ਗੈਂਗਸਟਰ ਜੋਰਾ ਦਾ ਨਾਂ ਵੀ ਆ ਰਿਹਾ ਹੈ।