Punjab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ ਹੈ। ਮੁਕਾਬਲੇ ਵਿੱਚ ਇੱਕ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਨੂੰ ਗੋਲੀ ਮਾਰ ਦਿੱਤੀ ਗਈ। ਤਰਨਜੀਤ ਸਿੰਘ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਇੱਕ ਮੁਕਾਬਲਾ ਹੋਇਆ। ਇਹ ਮੁਕਾਬਲਾ ਜ਼ੀਰਕਪੁਰ ਦੇ ਪੀਰਮੁਛੱਲਾ ਵਿੱਚ ਹੋਇਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ।


ਦਰਅਸਲ ਜੁਲਾਈ 2023 'ਚ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਸ਼ਾਪਿੰਗ ਕੰਪਲੈਕਸ 'ਚ ਗੋਲੀਬਾਰੀ ਦੇ ਮਾਮਲੇ 'ਚ ਕਪੂਰਥਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਪੁਲਿਸ ਜੱਸਾ ਤੋਂ ਹਥਿਆਰ ਬਰਾਮਦ ਕਰਨ ਆਈ ਸੀ। ਜੱਸਾ ਕਾਫੀ ਸਮੇਂ ਤੋਂ ਫਰਾਰ ਸੀ। ਇਸ ਦੌਰਾਨ ਜੱਸਾ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਉਸ ਦੀਆਂ ਦੋਵੇਂ ਲੱਤਾਂ ਵਿੱਚ ਗੋਲੀਆਂ ਮਾਰੀਆਂ, ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।


ਇਹ ਵੀ ਪੜ੍ਹੋ: Amritsar News: ਸੁਧੀਰ ਸੂਰੀ ਦੇ ਕਤਲ ਮਗਰੋਂ ਨਫਰਤੀ ਵੀਡੀਓ ਪਾਉਣੀ ਪਈ ਮਹਿੰਗੀ, ਹਾਈਕੋਰਟ ਦਾ ਵੱਡਾ ਝਟਕਾ, ਜੱਜ ਬੋਲੇ...ਚੁਰਾਸੀ ਦੰਗਿਆਂ ਦੀ ਯਾਦ ਦਵਾ ਦਿੱਤੀ...




ਡੀਜੀਪੀ ਗੌਰਵ ਯਾਦਵ ਨੇ ਕੀ ਕਿਹਾ?


ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਗੌਰਵ ਯਾਦਵ ਨੇ ਲਿਖਿਆ, “ਏਜੀਟੀਐਫ, ਪੰਜਾਬ ਦੀ ਇੱਕ ਵੱਡੀ ਕਾਰਵਾਈ ਵਿੱਚ ਗੈਂਗਸਟਰ ਜੱਸਾ ਹੈਪੋਵਾਲ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਦੀ ਕਾਰਵਾਈ ਵਿੱਚ ਜ਼ਖਮੀ ਹੋ ਗਿਆ।"


ਉਸ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ 6 ਕਤਲ ਕੇਸਾਂ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ। ਉਸ ਨੂੰ ਭੱਜਣ ਤੋਂ ਰੋਕਣ ਲਈ ਏਜੀਟੀਐਫ ਟੀਮ ਨੂੰ ਗੋਲੀ ਚਲਾਉਣੀ ਪਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।


ਗੌਰਵ ਯਾਦਵ ਨੇ ਅੱਗੇ ਲਿਖਿਆ, "ਉਸ ਨੂੰ ਭੱਜਣ ਤੋਂ ਰੋਕਣ ਦੀ ਕੋਸ਼ਿਸ਼ ਵਿੱਚ ਏਜੀਟੀਐਫ ਦਾ ਇੱਕ ਅਧਿਕਾਰੀ ਵੀ ਜ਼ਖ਼ਮੀ ਹੋ ਗਿਆ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਭੇਜ ਦਿੱਤਾ ਗਿਆ ਹੈ। ਇਕ ਚੀਨੀ ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਪੰਜਾਬ ਪੁਲਿਸ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਅਪਰਾਧਿਕ ਨੈੱਟਵਰਕ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"


ਇਹ ਵੀ ਪੜ੍ਹੋ: Amritsar News: ਨਸ਼ਿਆਂ ਦੇ ਕੇਸ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਪੁਲਿਸ, ਮਜੀਠੀਆ ਤੋਂ ਬਾਅਦ ਬੋਨੀ ਅਜਨਾਲਾ 'ਤੇ ਸ਼ਿਕੰਜਾ