ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Punjab News: ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐਨਕਾਉਂਟਰ ਦੌਰਾਨ ਲਖਬੀਰ ਲੰਡਾ ਗਿਰੋਹ ਦੇ ਤਿੰਨ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ।

Punjab News: ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐਨਕਾਉਂਟਰ ਦੌਰਾਨ ਲਖਬੀਰ ਲੰਡਾ ਗਿਰੋਹ ਦੇ ਤਿੰਨ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ। ਆਪਸੀ ਗੋਲੀਬਾਰੀ ਦੌਰਾਨ ਲੰਡਾ ਗਿਰੋਹ ਦੇ ਦੋ ਬਦਮਾਸ਼ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ ਹਨ।
ਪੁਲਿਸ ਵੱਲੋਂ ਫੜੇ ਗਏ ਬਦਮਾਸ਼ਾਂ ਦੀ ਪਛਾਣ ਕੁਲਦੀਪ ਸਿੰਘ ਲੱਡੂ, ਯਾਦਵਿੰਦਰ ਸਿੰਘ ਯਾਦਾ ਅਤੇ ਪ੍ਰਭਜੀਤ ਸਿੰਘ ਜੱਜ ਵੱਜੋਂ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਿੰਨੋਂ ਬਦਮਾਸ਼ ਮੰਡ ਖੇਤਰ ਦੇ ਪਿੰਡ ਧੁੰਨ ਢਾਏਵਾਲ ਵਿਖੇ ਇੱਕ ਜਗ੍ਹਾ 'ਤੇ ਬੈਠੇ ਹੋਏ ਹਨ। ਜਿਸ ਤੋਂ ਬਾਅਦ ਇਹ ਪੁਲਿਸ ਨੇ ਕਾਰਵਾਈ ਕੀਤੀ ਹੈ।
ਦੇਰ ਰਾਤ ਹੋਇਆ ਐਨਕਾਊਂਟਰ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਕੁਲਦੀਪ ਸਿੰਘ ਲੱਡੂ ਅਤੇ ਯਾਦਵਿੰਦਰ ਸਿੰਘ ਯਾਦਾ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਹਨ, ਜਿਸ ਕਰਕੇ ਦੋਵੇਂ ਜ਼ਖਮੀਆਂ ਨੂੰ ਪੁਲਿਸ ਨੇ ਹਸਪਤਾਲ ਦਾਖਲ ਕਰਵਾਇਆ ਹੈ।






















