Encounter: ਸਿਵਲ ਹਸਪਤਾਲ ਅੰਮ੍ਰਿਤਸਰ ਲਿਆਂਦੀਆਂ ਗਈਆਂ ਗੈਂਗਸਟਰਾਂ ਦੀਆਂ ਲਾਸ਼ਾਂ, ਕੱਲ੍ਹ ਹੋਏਗਾ ਪੋਸਟਮਾਰਟਮ
ਪੰਜਾਬ ਪੁਲਿਸ ਦੀ AGTF ਦੇ ADGP ਪ੍ਰਮੋਦ ਬਾਨ ਨੇ ਦੱਸਿਆ ਕਿ ਮੂਸੇਵਾਲਾ ਨੂੰ ਮਾਰਨ ਵਾਲੇ ਮਨਪ੍ਰੀਤ ਮੰਨੂੰ ਅਤੇ ਜਗਰੂਪ ਰੂਪਾ ਦੋਨਾਂ ਦੀ ਹੀ ਭਾਰੀ ਗੋਲੀਬਾਰੀ 'ਚ ਮੌਤ ਹੋ ਗਈ ਹੈ।
ਅੰਮ੍ਰਿਤਸਰ: ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲੇ 'ਚ ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂੰ ਮਾਰੇ ਗਏ ਹਨ।ਪੰਜਾਬ ਪੁਲਿਸ ਦੀ AGTF ਦੇ ADGP ਪ੍ਰਮੋਦ ਬਾਨ ਨੇ ਦੱਸਿਆ ਕਿ ਮੂਸੇਵਾਲਾ ਨੂੰ ਮਾਰਨ ਵਾਲੇ ਮਨਪ੍ਰੀਤ ਮੰਨੂੰ ਅਤੇ ਜਗਰੂਪ ਰੂਪਾ ਦੋਨਾਂ ਦੀ ਹੀ ਭਾਰੀ ਗੋਲੀਬਾਰੀ 'ਚ ਮੌਤ ਹੋ ਗਈ ਹੈ।ਪੁਲਿਸ ਨੇ ਮੌਕੇ ਤੋਂ ਭਾਰੀ ਗੋਲਾ ਬਾਰੂਦ ਦੇ ਨਾਲ ਇੱਕ ਏਕੇ-47 ਵੀ ਬਰਾਮਦ ਕੀਤਾ ਹੈ।ਇਸ ਕਾਰਵਾਈ ਮਗਰੋਂ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਅਤੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।ਕੱਲ੍ਹ ਹੋਏਗਾ ਪੋਸਟਮਾਰਟਮ
ਇਸ ਪੁਲਿਸ ਮੁਕਾਬਲੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ, "ਮੇਰੀ ਸਰਕਾਰ ਵੱਲੋਂ ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਅੱਜ ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫ਼ਲਤਾ ਲਈ ਵਧਾਈ।ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ…"
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ "ਅਸੀਂ ਕੁਝ ਦਿਨਾਂ ਤੋਂ ਸਿੱਧੂ ਮੂਸੇਵਾਲਾ ਕਤਲ ਦੇ ਦੋਸ਼ੀਆਂ ਦਾ ਪਿੱਛਾ ਕਰ ਰਹੇ ਸੀ। ਸਾਡੀ ਟਾਸਕ ਫੋਰਸ ਨੇ ਇਸ ਖੇਤਰ ਵਿੱਚ ਕੁਝ ਹਿਲਜੁਲ ਦੇਖੀ। ਗੁਪਤ ਸੂਚਨਾ ਮਿਲਣ ਤੋਂ ਬਾਅਦ ਇਸ ਕਤਲ ਵਿੱਚ ਸ਼ਾਮਲ 2 ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮਨੂੰ ਮੁਕਾਬਲੇ ਵਿੱਚ ਮਾਰੇ ਗਏ। ਟੀਮ ਨੇ ਗੈਂਗਸਟਰਾਂ ਕੋਲੋਂ ਇੱਕ ਏਕੇ-47 ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।"