Punjab News: ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਵਾਬੀ ਗੋਲੀਬਾਰੀ 'ਚ ਨਸ਼ਾ ਤਸਕਰ ਲੱਤ 'ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ ਇੱਕ ਕਾਰ ਬਰਾਮਦ ਕੀਤੀ ਹੈ।


ਪੁਲਿਸ ਨੇ ਜ਼ਖਮੀ ਨੂੰ ਕਾਬੂ ਕਰ ਕੇ ਹਸਪਤਾਲ ਪਹੁੰਚਾਇਆ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਕੀਪੁਰ ਵਜੋਂ ਹੋਈ ਹੈ। ਲਵਕਰਨ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਹ ਪੁਲਿਸ ਨੂੰ ਲੋੜੀਂਦਾ ਸੀ। ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਜਮਸਤਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਸਵੇਰੇ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪਰ ਕਾਰ ਚਾਲਕ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।


ਗੋਲੀ ਪੁਲਿਸ ਮੁਲਾਜ਼ਮ ਦੀ ਪੱਗ ਨੂੰ ਲੱਗੀ


ਉਨ੍ਹਾਂ ਦੱਸਿਆ ਕਿ ਇਕ ਗੋਲੀ ਪੁਲੁਸ ਮੁਲਾਜ਼ਮਾਂ ਦੀ ਪੱਗ ਨੂੰ ਲੱਗੀ ਅਤੇ ਜੋ ਕਿ ਖਹਿ ਕੇ ਲੰਘ ਗਈ, ਜਿਸ ਕਰਕੇ ਉਹ ਵਾਲ-ਵਾਲ ਬਚ ਗਿਆ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ 'ਚ ਕਾਰ ਸਵਾਰ ਲਵਕਰਨ ਸਿੰਘ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਇਲਾਜ ਕਰਵਾਉਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਅਤੇ ਉਸ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾਵੇਗੀ।


ਮੰਗਲਵਾਰ ਦੇਰ ਰਾਤ ਹੋਇਆ ਸੀ ਪੁਲਿਸ ਮੁਕਾਬਲਾ 


ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ 24 ਘੰਟਿਆਂ ਵਿੱਚ ਇਹ ਦੂਜਾ ਪੁਲਿਸ ਮੁਕਾਬਲਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡ ਧੁੰਨ ਢਾਈਵਾਲਾ 'ਚ ਲਖਬੀਰ ਸਿੰਘ ਲੰਡਾ ਦੇ ਤਿੰਨ ਗੁੰਡਿਆਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਸੀ। ਜਿਸ ਵਿਚ ਦੋ ਬਦਮਾਸ਼ ਜ਼ਖਮੀ ਹੋ ਗਏ ਅਤੇ ਲੜਾਈ ਤੋਂ ਬਾਅਦ ਤਿੰਨਾਂ ਨੂੰ ਕਾਬੂ ਕਰ ਲਿਆ ਗਿਆ। ਜਿਸ ਨੇ ਸੇਵਾਮੁਕਤ ਕਰਮਚਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।