Punjab Police: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਉੱਤੇ ਤਸਕਰਾਂ ਦੇ ਸਾਥੀਆਂ ਨੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਦਾ ਮੁਕਾਬਲਾ (Encounter) ਕਰ ਦਿੱਤਾ। ਇਸ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ।
ਪੁਲਿਸ ਉੱਤੇ ਹਮਲਾ ਕਰਕੇ ਦੋ ਮੁਲਾਜ਼ਮ ਕੀਤੇ ਜ਼ਖ਼ਮੀ
ਦਰਅਸਲ ਇਹ ਘਟਨਾ ਦਸੂਹਾ ਤੇ ਪਿੰਡ ਮੇਵਾ ਮਿਆਣੀ ਦੀ ਹੈ। ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਦੋਸ਼ੀ ਸੁੱਚਾ ਸਿੰਘ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਨੇ ਪੁਲਿਸ ਪਾਰਟੀ ਉੱਤੇ ਹਮਲਾ ਕਰ ਦਿੱਤਾ ਜਿਸ ਵਿੱਚ ਏਐਸਆਈ ਸਤਨਾਮ ਸਿੰਘ ਤੇ ਇੱਕ ਹੋਰ ਪੁਲਿਸ ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜਵਾਬੀ ਕਾਰਵਾਈ ਵਿੱਚ ਮਾਰਿਆ ਗਿਆ ਤਸਕਰ
ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਹੋਇਆ ਸੁੱਚਾ ਸਿੰਘ ਉੱਤੇ ਗੋਲ਼ੀ ਚਲਾ ਦਿੱਤੀ ਜਿਸ ਵਿੱਚ ਉਸ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਉੱਤੇ ਪੁੱਜੇ। ਫਿਲਹਾਲ ਇਸ ਮਾਮਲੇ ਵਿੱਚ ਕੋਈ ਵੀ ਪੁਲਿਸ ਅਧਿਕਾਰੀ ਕੁਝ ਬੋਲਣ ਲਈ ਤਿਆਰ ਨਹੀਂ ਹੈ।
ਕੀ ਹੈ ਪੂਰਾ ਮਾਮਲਾ
ਦਅਰਸਲ ਮ੍ਰਿਤਕ ਦਾ ਪੂਰਾ ਪਰਿਵਾਰ ਹੀ ਨਸ਼ੇ ਦਾ ਕਾਰੋਬਾਰ ਵਿੱਚ ਗਲਤਾਨ ਸੀ ਤੇ ਜਿਸ ਕਰਕੇ ਪਿੰਡ ਵਿੱਚ ਨਸ਼ੇੜੀਆਂ ਦਾ ਆਉਣਾ ਜਾਣਾ ਲੱਗਿਆਂ ਰਹਿੰਦਾ ਸੀ। ਇਸ ਕਾਰਨ ਪਿੰਡ ਵਾਲੇ ਇਸ ਤੋਂ ਬਹੁਤ ਖਫਾ ਸਨ ਜਿਸ ਕਰਕੇ ਪੁਲਿਸ ਨੇ ਕਾਰਵਾਈ ਕੀਤੀ ਤੇ ਇਸ ਵਿੱਚ ਤਸਕਰ ਸੁੱਚਾ ਸਿੰਘ ਮਾਰਿਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।