Punjab News: ਮੋਹਾਲੀ ਵਿੱਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੀ ਹੱਤਿਆ ਕਰਨ ਵਾਲੇ ਸ਼ੂਟਰ ਦਾ ਪੁਲਿਸ ਨੇ ਐਨਕਾਉਂਟਰ ਕਰ ਦਿੱਤਾ ਹੈ। ਪੁਲਿਸ ਨੇ ਮੋਹਾਲੀ ਵਿੱਚ ਇੱਕ ਜਾਲ ਵਿਛਾ ਕੇ ਦੋਸ਼ੀ ਹਰਪਿੰਦਰ ਉਰਫ ਮਿੱਡੂ ਦਾ ਐਨਕਾਉਂਟਰ ਕੀਤਾ ਹੈ।
ਪੁਲਿਸ ਨੇ ਦੋਸ਼ੀ ਦਾ ਮੁਹਾਲੀ ਦੇ ਲਾਲੜੂ ਵਿੱਚ ਐਨਕਾਉਂਟਰ ਕੀਤਾ। ਅੱਜ ਸਵੇਰੇ ਦੋ ਸ਼ੂਟਰ ਆਦਿਤਿਆ ਕਪੂਰ ਅਤੇ ਕਰਨ ਪਾਠਕ ਦੀਆਂ ਫੋਟੋਆਂ ਸਾਹਮਣੇ ਆਈਆਂ, ਜਿਨ੍ਹਾਂ ਨੇ ਪੂਰੀ ਪਲਾਨਿੰਗ ਨਾਲ ਕਤਲ ਨੂੰ ਅੰਜਾਮ ਦਿੱਤਾ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਪੁਲਿਸ ਨੇ ਮੁਕਾਬਲੇ ਵਿੱਚ ਕਿਸਨੂੰ ਮਾਰਿਆ।
ਇਨ੍ਹਾਂ ਸ਼ੂਟਰਾਂ ਤੋਂ ਇਲਾਵਾ, ਟੂਰਨਾਮੈਂਟ ਦੌਰਾਨ ਰਾਣਾ ਦੀ ਨਿਗਰਾਨੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਹੋਰ ਵਿਅਕਤੀ ਵੀ ਕਤਲ ਵਿੱਚ ਸ਼ਾਮਲ ਹਨ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ।
ਮਿੱਡੂ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਮੁਕਾਬਲੇ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸਦਾ ਅਪਰਾਧਿਕ ਰਿਕਾਰਡ ਵੀ ਹੈ। ਪੰਜਾਬ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਜ਼ਿਕਰ ਕਰ ਦਈਏ ਕਿ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਸੋਮਵਾਰ 15 ਦਸੰਬਰ ਨੂੰ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੇ ਦੌਰਾਨ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਦੱਸ ਦਈਏ ਕਿ ਕੁੰਵਰ ਦਿਗਵੇਜ ਸਿੰਘ ਉਰਫ ਰਾਣਾ ਬਲਾਚੌਰੀਆ ਦਾ 10 ਦਿਨ ਪਹਿਲਾਂ ਹੀ ਵਿਆਹ ਹੋਇਆ, ਹਾਲੇ ਉਨ੍ਹਾਂ ਦੇ ਘਰ ਵਿੱਚ ਖੁਸ਼ੀਆਂ ਦੇ ਲੱਡੂ ਹੀ ਵੰਡੇ ਜਾ ਰਹੇ ਸੀ ਕਿ ਇਸ ਖਬਰ ਨਾਲ ਸਾਰੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਉੱਥੇ ਹੀ ਉਨ੍ਹਾਂ ਦੀ ਪਤਨੀ ਅਤੇ ਪਰਿਵਾਰ ਦਾ ਰੋ-ਰੋ ਕੇ ਬੂਰਾ ਹੋਇਆ ਪਿਆ, ਹਾਲੇ ਤਾਂ ਪਤਨੀ ਦੇ ਹੱਥਾਂ ਤੋਂ ਮਹਿੰਦੀ ਵੀ ਨਹੀਂ ਲੱਥੀ ਸੀ ਕਿ ਇਹ ਭਾਣਾ ਵਾਪਰ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।