ਮਨੂੰ ਕੁੱਸਾ ਨੇ ਸਿੱਧੂ ਮੂਸੇਵਾਲਾ ਨੂੰ ਮਾਰੀ ਸੀ ਪਹਿਲੀ ਗੋਲੀ, ਅੱਜ ਪੁਲਿਸ ਮੁਕਾਬਲੇ 'ਚ ਹੋਈ ਮੌਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਦਿੱਤੀ। ਇਹ ਮੁਕਾਬਲਾ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਭਕਨਾ ਪਿੰਡ ਵਿੱਚ ਹੋਇਆ।
ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਦਿੱਤੀ। ਇਹ ਮੁਕਾਬਲਾ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਭਕਨਾ ਪਿੰਡ ਵਿੱਚ ਕਰੀਬ 5 ਘੰਟੇ ਚੱਲਿਆ। ਮਰਨ ਵਾਲੇ ਗੈਂਗਸਟਰਾਂ ਦੇ ਨਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮਨੂੰ (ਮਨੂੰ ਕੁੱਸਾ) ਹਨ। ਇਸ ਆਪਰੇਸ਼ਨ 'ਚ 3 ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ।
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ "ਅਸੀਂ ਕੁਝ ਦਿਨਾਂ ਤੋਂ ਸਿੱਧੂ ਮੂਸੇਵਾਲਾ ਕਤਲ ਦੇ ਦੋਸ਼ੀਆਂ ਦਾ ਪਿੱਛਾ ਕਰ ਰਹੇ ਸੀ। ਸਾਡੀ ਟਾਸਕ ਫੋਰਸ ਨੇ ਇਸ ਖੇਤਰ ਵਿੱਚ ਕੁਝ ਹਿਲਜੁਲ ਦੇਖੀ। ਗੁਪਤ ਸੂਚਨਾ ਮਿਲਣ ਤੋਂ ਬਾਅਦ ਇਸ ਕਤਲ ਵਿੱਚ ਸ਼ਾਮਲ 2 ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮਨੂੰ ਮੁਕਾਬਲੇ ਵਿੱਚ ਮਾਰੇ ਗਏ। ਟੀਮ ਨੇ ਗੈਂਗਸਟਰਾਂ ਕੋਲੋਂ ਇੱਕ ਏਕੇ-47 ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।"
ਗੈਂਗਸਟਰਾਂ ਨੇ ਏਕੇ-47 ਨਾਲ ਪੁਲਿਸ 'ਤੇ ਫਾਇਰਿੰਗ ਕੀਤੀ
ਪੁਲਿਸ ਨੇ 11 ਵਜੇ ਦੇ ਕਰੀਬ ਗੈਂਗਸਟਰਾਂ ਨੂੰ ਘੇਰ ਲਿਆ। ਪਹਿਲੇ ਦੋ ਘੰਟਿਆਂ ਵਿੱਚ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ। ਗੈਂਗਸਟਰਾਂ ਨੇ ਏਕੇ-47 ਅਤੇ ਹੋਰ ਹਥਿਆਰਾਂ ਨਾਲ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਅਨੁਸਾਰ ਮੂਸੇਵਾਲਾ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਇਨ੍ਹਾਂ ਗੈਂਗਸਟਰਾਂ ਕੋਲ ਸੀ। ਉਹ ਇਨ੍ਹਾਂ ਹੀ ਹਥਿਆਰਾਂ ਨਾਲ ਪੁਲਿਸ 'ਤੇ ਹਮਲੇ ਕਰਦੇ ਰਹੇ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :