Enforcement Directorate Action: ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੀਤੀ ਗਈ ਹੈ।



ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਲੇਰਕੋਟਲਾ ਸਥਿਤ ਗੱਜਣਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਦੇ ਅਨੁਸਾਰ, ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਫਰਮਾਂ ਨੂੰ ਟਰਾਂਸਫਰ ਕੀਤੀ ਗਈ ਹੈ। 


ਬਾਅਦ ਵਿੱਚ ਇਸ ਨੂੰ ਤਾਰਾ ਹੈਲਥ ਫੂਡ ਲਿਮਿਟੇਡ ਅਤੇ ਇੱਕ ਹੋਰ ਸਹਾਇਕ ਕੰਪਨੀ ਤਾਰਾ ਸੇਲਜ਼ ਲਿਮਿਟੇਡ ਵਿੱਚ ਜੋੜਿਆ ਗਿਆ। ਇਸ ਦੇ ਨਾਲ ਹੀ ਈਡੀ ਦਾ ਕਹਿਣਾ ਹੈ ਕਿ ਤਾਰਾ ਹੈਲਥ ਫੂਡਜ਼ ਲਿਮਟਿਡ ਨੂੰ ਮਿਲੀ ਰਕਮ ਦੀ ਵਰਤੋਂ ਕਰਜ਼ਾ ਲੈਣ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਕੀਤੀ ਗਈ ਸੀ।


 
ਏਜੰਸੀ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੱਜਣਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਹਨ। ਇਸ ਤੋਂ ਇਲਾਵਾ ਮੈਸਰਜ਼ ਟੀਐਚਐਫਐਲ ਨੂੰ 33.19 ਕਰੋੜ ਰੁਪਏ ਦਿੱਤੇ ਗਏ ਹਨ। 'ਆਪ' ਵਿਧਾਇਕ ਗੱਜਣ ਮਾਜਰਾ ਨੂੰ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।


ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਸਬੰਧਤ ਹੈ, ਜੋ ਕਿ 40.92 ਕਰੋੜ ਰੁਪਏ ਦੇ ਬੈਂਕ ਕਰਜ਼ੇ ਨਾਲ ਸਬੰਧਤ ਹੈ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial  


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ