Road Safety: ਹੁਣ ਨਹੀਂ ਹੋਣਗੀਆਂ ਸੜਕ ਹਾਦਸਿਆਂ 'ਚ ਮੌਤਾਂ, ਪੁਲਿਸ ਨੂੰ ਮਿਲਿਆ ਸਭ ਤੋਂ ਵੱਖਰਾ ਵਾਹਨ, ਇੰਝ ਕਰੇਗਾ ਕੰਮ
Road Crash Investigation Vehicle: ਪੰਜਾਬ ਵਿੱਚ 2022 ਵਿੱਚ 6122 ਸੜਕ ਹਾਦਸੇ ਹੋਏ, ਜਿਨ੍ਹਾਂ ਵਿੱਚ 4,688 ਲੋਕਾਂ ਦੀ ਮੌਤ ਹੋ ਗਈ ਅਤੇ 3372 ਜ਼ਖ਼ਮੀ ਹੋਏ। ਇਸ ਤੋਂ ਪਹਿਲਾਂ ਸਾਲ 2021 ਵਿੱਚ ਪੰਜਾਬ ਵਿੱਚ 6097 ਸੜਕ ਹਾਦਸੇ ਵਾਪਰੇ ਸਨ,
Road Crash Investigation Vehicle: ਪੰਜਾਬ ਵਿੱਚ ਸੜਕ ਹਾਦਸਿਆਂ ਕਾਰਨ ਹਰ ਸਾਲ 4 ਹਜ਼ਾਰ ਤੋਂ ਵੱਧ ਲੋਕ ਜਾਨਾਂ ਗਵਾਉਂਦੇ ਹਨ। ਹੁਣ ਇਹਨਾਂ ਨੂੰ ਰੋਕਣ ਦੇ ਲਈ ਪੰਜਾਬ ਪੁਲਿਸ ਨੇ ਵੱਡੀ ਪਹਿਲ ਕੀਤੀ ਹੈ। ਸੜਕ ਹਾਦਸਿਆਂ ਨੂੰ ਰੋਕਣ ਤੇ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਲਈ ਪੁਲਿਸ ਨੇ ਆਰਟੀਫਿਸ਼ੀਅਲ ਇੰਟੇਲੀਜੈਂਸ ਕੈਮਰਿਆਂ ਦੀ ਵਰਤੋਂ ਕਰਨ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਹੋ ਗਈ ਹੈ।
ਪੰਜਾਬ ਦਾ ਪਹਿਲਾ ਸੜਕੀ ਦੁਰਘਟਨਾਵਾਂ ਜਾਂਚ ਯੂਨਿਟ ਪੁਲਿਸ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਸਭ ਤੋਂ ਪਹਿਲਾਂ ਰੂਪਨਗਰ ਰੇਂਜ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਹੋਰ ਜਿਲ੍ਹਾਂ ਵਿੱਚ ਵੀ ਇਹੋ ਜਿਹੀ ਗੱਡੀ ਚਲਾਈ ਜਾਵੇਗੀ।
ਸੜਕੀ ਦੁਰਘਟਨਾਵਾਂ ਜਾਂਚ ਯੂਨਿਟ ਵਾਹਨ ਵਿੱਚ ਕ੍ਰੈਸ਼ਵੈਸਟਿਗੇਸ਼ਨ ਕਿਟ, ਮੂਵਿੰਗ ਲੋਕੇਸ਼ਨ ਲਿੰਕੇਜ ਆਧਾਰਿਤ ਵੀਡੀਓ ਕੈਪਚਰ, ਜਿਓ ਗ੍ਰਾਫਿਕ ਲੋਕੇਸ਼ਨ ਲਿੰਕੇਜ ਵਾਲਾ ਸਪੀਡ ਕੈਮਰਾ, ਖੇਤਰ 'ਤੇ ਆਧਾਰਿਤ ਵੀਡੀਓਗ੍ਰਾਫੀ ਲਈ ਡਰੋਨ, ਡਿਜੀਟਲ ਡਿਸਟੋਮੀਟਰ ਅਤੇ ਈ ਕਾਰ ਡਾਟਾ ਕਲੈਕਸ਼ਨ ਸ਼ਾਮਲ ਹੈ।
ਹਾਦਸੇ ਤੋਂ ਬਾਅਦ ਇਹ ਵਾਹਨ ਹਾਦਸਾਗ੍ਰਸਤ ਘਟਨਾ ਵਾਲੀ ਥਾਂ 'ਤੇ ਪਹੁੰਚ ਜਾਵੇਗਾ। ਉਸ ਤੋਂ ਬਾਅਦ ਪੂਰੀ ਜਾਂਚ ਕੀਤੀ ਜਾਵੇਗੀ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਭਾਵੇਂ ਇਹ ਹਾਦਸਾ ਸੜਕੀ ਢਾਂਚੇ, ਵਾਹਨਾਂ ਜਾਂ ਮਨੁੱਖੀ ਗਲਤੀ ਕਾਰਨ ਹੋਇਆ ਹੋਵੇ। ਇਸ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਗਲਤੀ ਨੂੰ ਸੁਧਾਰਿਆ ਜਾਵੇਗਾ।
ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ. ਸੀ. ਆਰ. ਬੀ.) ਵੱਲੋਂ ਜਾਰੀ ਰਿਪੋਰਟ ਮੁਤਾਬਕ ਪੰਜਾਬ ਵਿੱਚ 2022 ਵਿੱਚ 6122 ਸੜਕ ਹਾਦਸੇ ਹੋਏ, ਜਿਨ੍ਹਾਂ ਵਿੱਚ 4,688 ਲੋਕਾਂ ਦੀ ਮੌਤ ਹੋ ਗਈ ਅਤੇ 3372 ਜ਼ਖ਼ਮੀ ਹੋਏ। ਇਸ ਤੋਂ ਪਹਿਲਾਂ ਸਾਲ 2021 ਵਿੱਚ ਪੰਜਾਬ ਵਿੱਚ 6097 ਸੜਕ ਹਾਦਸੇ ਵਾਪਰੇ ਸਨ, ਜਿਨ੍ਹਾਂ ਵਿੱਚ 4516 ਲੋਕਾਂ ਦੀ ਮੌਤ ਹੋ ਗਈ ਸੀ ਅਤੇ 3034 ਹੋਰ ਯਾਤਰੀ ਜ਼ਖ਼ਮੀ ਹੋਏ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।