Punjab News: ਹਲਕਾ ਮਲੋਟ ਦੇ ਪਿੰਡ ਵਿਰਕ ਖੇੜਾ ਦੀ ਗ੍ਰਾਮ ਪੰਚਾਇਤ ਆਪਣੇ ਪਿੰਡ ਦੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।


ਹਾਸਲ ਜਾਣਕਾਰੀ ਮੁਤਾਬਕ ਹਲਕਾ ਮਲੋਟ ਦੇ ਪਿੰਡ ਵਿਰਕ ਖੇੜਾ ਦੀ ਗ੍ਰਾਮ ਪੰਚਾਇਤ ਨੇ ਪਿੰਡ ਦੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ। ਉਨ੍ਹਾਂ ਨੂੰ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਾਰਟੀ ਵਿੱਚ ਸ਼ਾਮਲ ਕੀਤਾ।


ਪੰਚਾਇਤ ਤੇ ਪਿੰਡ ਵਾਸੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦੇ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਬੜੀ ਖੁਸ਼ੀ ਹੈ ਕਿ ਪਿਛਲੇ ਸਮੇਂ ਤੋਂ ਲਗਾਤਰ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਅਲੱਗ ਅਲੱਗ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆ ਰਹੇ ਹਨ। 


ਇਹ ਵੀ ਪੜ੍ਹੋ: Punjab Politics: ਭਾਜਪਾ 'ਚ ਜਾਂਦਿਆਂ ਹੀ ਸੇਖੜੀ ਨੇ ਰਗੜੇ 'ਆਪਣੇ'-ਕਿਹਾ ਕਾਂਗਰਸ 'ਚ ਗੈਂਗ ਕੰਮ ਕਰ ਰਿਹਾ


ਉਨ੍ਹਾਂ ਕਿਹਾ ਕਿ ਇਸ ਨਾਲ ਸਾਡੇ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ। ਇਹ ਲੋਕ ਜਨਤਾ ਦੀ ਸੇਵਾ ਵਿੱਚ ਸ਼ਮੂਲੀਅਤ ਕਰ ਰਹੇ ਹਨ। ਇਨ੍ਹਾਂ ਦਾ ਅੱਜ ਪੂਰੀ ਪੰਚਾਇਤ ਤੇ ਊਨਾ ਦੇ ਸਾਥੀਆਂ ਦਾ ਪਾਰਟੀ ਵਿੱਚ ਆਉਣ ਤੇ ਸਵਾਗਤ ਕਰਦੇ ਹਾਂ।



ਇਸ ਮੌਕੇ ਪਿੰਡ ਵਿਰਕ ਖੇੜਾ ਦੀ ਮੌਜੂਦਾ ਸਰਪੰਚ ਕੁਲਦੀਪ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਆਪਣੀ ਪੂਰੀ ਪੰਚਾਇਤ ਸਮੇਤ ਸ਼ਾਮਲ ਹੋਣ ਉਪਰੰਤ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਪਾਰਟੀ ਵਿੱਚ ਸ਼ਾਮਲ ਹੋਏ ਹਨ। ਅਸੀਂ  ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮਿਲ ਕੇ ਪਿੰਡ ਦਾ ਵਿਕਾਸ ਨੂੰ ਪੂਰਾ ਕਰਾਂਗੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।