ਚੰਡੀਗੜ੍ਹ: ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ ਮਗਰੋਂ ਡਾਕਟਰਾਂ ਨੇ ਸੰਤ ਸੀਚੇਵਾਲ ਦੇ ਟੈਸਟ ਕੀਤੇ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਭੇਜ ਦਿੱਤਾ ਸੀ। ਟੈਸਟ ਮਗਰੋਂ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ।


ਇਸ ਦੇ ਨਾਲ ਹੀ ਭਾਈ ਨਿਰਮਲ ਸਿੰਘ ਖਾਲਸਾ ਦੇ ਪਰਿਵਾਰਕ ਮੈਬਰਾਂ ਸਮੇਤ 15 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਨਾਲ ਪ੍ਰਸ਼ਾਸਨ ਤੇ ਡਾਕਟਰਾਂ ਦੀ ਟੀਮ ਨੂੰ ਸੁੱਖ ਦਾ ਸਾਹ ਆਇਆ ਹੈ। ਦਰਅਸਲ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ ਮਗਰੋਂ ਸਰਕਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਕਿਉਂਕਿ ਉਹ ਬਹੁਤ ਸਾਰੇ ਲੋਕਾਂ ਨੂੰ ਮਿਲੇ ਸੀ।

ਹਾਸਲ ਜਾਣਕਾਰੀ ਮੁਤਾਬਕ ਭਾਈ ਨਿਰਮਲ ਸਿੰਘ ਦੇ ਪਿਤਾ, ਮਾਤਾ, ਪੁੱਤਰ, ਨੂੰਹ, ਪੋਤੇ, ਉਨ੍ਹਾਂ ਦੇ ਘਰ ਵਿੱਚ ਕੰਮ ਕਰਨ ਵਾਲੀ ਲੜਕੀ ਮਮਤਾ, ਉਸ ਦੀ ਮਾਤਾ ਪੱਪੀ, ਲੋਹੀਆਂ ਦੇ ਪ੍ਰਾਈਵੇਟ ਹਸਪਤਾਲ ਦੇ ਕਰਮਚਾਰੀ ਬਲਜੀਤ ਸਿੰਘ, ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਦਿਆ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੀ ਰਿਪੋਰਟ ਨੈਗੇਟਿਵ ਆਈ ਹੈ।