ਵੱਡੀ ਖਬਰ! ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਕੁਲਜੀਤ ਕੌਰ ਨੂੰ ਵਿਜੀਲੈਂਸ ਵਿਭਾਗ ਨੇ ਲਿਆ ਹਿਰਾਸਤ
ਮੋਹਾਲੀ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਲੁਧਿਆਣਾ ਤੋਂ ਹਿਰਾਸਤ 'ਚ ਲਿਆ ਹੈ। ਜ਼ਿਕਰਯੋਗ ਹੈ ਕਿ ਉਸ 'ਤੇ 10 ਲੱਖ ਦੀ ਰਿਸ਼ਵਤ ਮੰਗਣ ਦਾ ਇਲਜ਼ਾਮ ਲੱਗਾ ਹੈ ਤੇ ਲੁਧਿਆਣਾ ਨਿਵਾਸੀ ਨੇ ਇਹ ਸ਼ਿਕਾਇਤ ਕੀਤੀ।
ਲੁਧਿਆਣਾ : ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਵੀਰਵਾਰ ਨੂੰ ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਦਫਤਰ 'ਤੇ ਛਾਪਾ ਮਾਰਿਆ। ਪਤਾ ਲੱਗਾ ਹੈ ਕਿ ਈਓ ਕੁਲਜੀਤ ਕੌਰ ਅਤੇ ਜੂਨੀਅਰ ਸਹਾਇਕ ਹਰਮੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਟੀਮ ਈਓ ਕੁਲਜੀਤ ਕੌਰ ਨੂੰ ਆਪਣੇ ਨਾਲ ਲੈ ਗਈ ਹੈ। ਸ਼ਹਿਰ ਦੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਪਤਾ ਲੱਗਾ ਹੈ ਕਿ ਨਗਰ ਸੁਧਾਰ ਟਰੱਸਟ ਦਾ ਸਹਾਇਕ ਹਤਮੀਤ ਸਿੰਘ ਸ਼ਿਕਾਇਤਕਰਤਾ ਤੋਂ ਈਓ ਦੇ ਨਾਂ ’ਤੇ ਪੈਸੇ ਮੰਗ ਰਿਹਾ ਸੀ।
ਕੁਲਜੀਤ ਕੌਰ, ਈਓ, ਲੁਧਿਆਣਾ ਇੰਪਰੂਵਮੈਂਟ ਟਰੱਸਟ ਨੂੰ ਵਿਜੀਲੈਂਸ ਵਿਭਾਗ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮੁਹਾਲੀ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਉਸ ਨੂੰ ਲੁਧਿਆਣਾ ਤੋਂ ਹਿਰਾਸਤ ਵਿੱਚ ਲਿਆ ਹੈ। ਉਸ 'ਤੇ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ ਅਤੇ ਲੁਧਿਆਣਾ ਵਾਸੀ ਨੇ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :