ਪੜਚੋਲ ਕਰੋ

Punjab News: ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ-ਅਰਵਿੰਦ ਕੇਜਰੀਵਾਲ

Arvind Kejriwal: ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਵਾਸਤੇ ਸਖ਼ਤ ਮਿਹਨਤ ਨਾਲ ਜੁਟੀ ਹੋਈ ਹੈ।

Punjab News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ।

ਵੱਡੇ ਪ੍ਰਾਜੈਕਟ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ

ਮੋਹਾਲੀ ਵਿਖੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸਮਰਿਪਤ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਵਾਸਤੇ ਸਖ਼ਤ ਮਿਹਨਤ ਨਾਲ ਜੁਟੀ ਹੋਈ ਹੈ।

ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਨੇ ਸਿਰਫ ਲੋਕਾਂ ਨੂੰ ਮੂਰਖ ਬਣਾਉਣ ਅਤੇ ਸਰਕਾਰ ਦਾ ਪੈਸਾ ਲੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਇਨ੍ਹਾਂ ਡਬਲ ਇੰਜਣਾਂ ਦੀ ਮਿੱਤਰ ਮੰਡਲੀ ਨੂੰ ਲਾਭ ਦੇਣ ਲਈ ਖੁਰਦ-ਬੁਰਦ ਕੀਤਾ ਗਿਆ ਜਿਸ ਨਾਲ ਆਮ ਆਦਮੀ ਨਿਰਾਸ਼ਾ ਦੇ ਆਲਮ ਵਿੱਚ ਡੁੱਬ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਹੁਣ ਕੰਪਨੀਆਂ ਸੂਬੇ ਨੂੰ ਛੱਡ ਕੇ ਜਾਣ ਦੇ ਉਲਟ ਸੂਬੇ ਵਿੱਚ ਨਿਵੇਸ਼ ਲਈ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ 450 ਉਦਯੋਗਿਕ ਇਕਾਈਆਂ ਪੰਜਾਬ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਦੂਜੇ ਰਾਜਾਂ ਤੋਂ ਆ ਚੁੱਕੀਆਂ ਹਨ ਅਤੇ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕਾਂ ਦਾ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਦੇ ਕੰਮਾਂ ਵਿੱਚ ਦ੍ਰਿੜ ਵਿਸ਼ਵਾਸ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ

ਦਿੱਲੀ ਦੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਅੱਤਿਆਚਾਰ, ਜ਼ਬਰ-ਜ਼ੁਲਮ ਅਤੇ ਲੁੱਟ-ਖਸੁੱਟ ਦਾ ਬੋਲਬਾਲਾ ਸੀ ਅਤੇ ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਹੀ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 50,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਮਿਲ ਚੁੱਕਾ ਹੈ ਜਿਸ ਨਾਲ ਸੂਬੇ ਦੇ 2.86 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈਜ਼ ਰਜਿਸਟਰ ਕੀਤੀਆਂ ਗਈਆਂ ਹਨ ਜੋ ਕਿ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ।

ਹੜ੍ਹਾਂ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸ਼ਤੀਆਂ ‘ਤੇ ਜਾ ਕੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ

ਦਿੱਲੀ ਦੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵੰਤ ਮਾਨ ਉਨ੍ਹਾਂ ਦੇ ਛੋਟੇ ਭਰਾ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸ਼ਤੀਆਂ ‘ਤੇ ਜਾ ਕੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਲਈ ਰਾਹਤ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਅਜਿਹੇ ਕੰਮਾਂ ਲਈ ਹੈਲੀਕਾਪਟਰ ਲੈ ਕੇ ਜਾਂਦੇ ਸਨ। ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨੂੰ ਕਿਹਾ ਕਿ ਉਨ੍ਹਾਂ ਤੋਂ ਬਿਨਾਂ ਪੰਜਾਬ ਦਾ ਵਿਕਾਸ ਨਹੀਂ ਹੋ ਸਕਦਾ ਅਤੇ ਉਨ੍ਹਾਂ ਦੇ ਸਾਥ ਨਾਲ ਸਰਕਾਰ ਸੂਬੇ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਖੇਤਰ ਦੇ ਹਿਸਾਬ ਨਾਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸੂਬੇ ਵਿੱਚ ਆਪਣਾ ਕਾਰੋਬਾਰ ਚਲਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮਿਲਣੀ ਉਦਯੋਗਪਤੀਆਂ ਨੂੰ ਦਰਪੇਸ਼ ਮੁੱਦਿਆਂ ਦੇ ਹੱਲ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਚੁਣਿਆ ਗਿਆ, ਜੋ ਪੰਜਾਬ ਦੀ ਪ੍ਰਗਤੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਸਗੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਹੈ।

ਮਿਲਣੀਆਂ ਦਾ ਮਕਸਦ ਸਥਾਨਕ ਸਨਅਤ ਦਾ 10 ਗੁਣਾ ਵਿਸਤਾਰ ਕਰਨਾ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮਕਸਦ ਸਥਾਨਕ ਸਨਅਤ ਦਾ 10 ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸਨਅਤੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰੇਕ ਯਤਨ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ 
Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ 
Khalsa Sajna Diwas ਮੌਕੇ ਪਾਕਿਸਤਾਨ ਜਾਣ ਲਈ 1,763 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ , SGPC ਦਫ਼ਤਰ ਤੋਂ 10 ਅਪ੍ਰੈਲ ਨੂੰ ਹੋਵੇਗੀ ਰਵਾਨਗੀ
Khalsa Sajna Diwas ਮੌਕੇ ਪਾਕਿਸਤਾਨ ਜਾਣ ਲਈ 1,763 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ , SGPC ਦਫ਼ਤਰ ਤੋਂ 10 ਅਪ੍ਰੈਲ ਨੂੰ ਹੋਵੇਗੀ ਰਵਾਨਗੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Punjab News: ਪੰਜਾਬ 'ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ 'ਤੇ ਕੀਤੇ 6 ਵਾਰ...
ਪੰਜਾਬ 'ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ 'ਤੇ ਕੀਤੇ 6 ਵਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Gold-Silver Price Down: ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਜਾਣੋ ਅੱਜ ਕਿੰਨੇ ਡਿੱਗੇ ਰੇਟ; 10 ਗ੍ਰਾਮ ਇੰਨਾ ਸਸਤਾ?
Gold-Silver Price Down: ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਜਾਣੋ ਅੱਜ ਕਿੰਨੇ ਡਿੱਗੇ ਰੇਟ; 10 ਗ੍ਰਾਮ ਇੰਨਾ ਸਸਤਾ?
Embed widget