ਪੜਚੋਲ ਕਰੋ

ਈ ਟੀ ਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ  ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ।

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ  ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਸਕੀਮ ਅਧੀਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਵੱਲੋ ਲੋੜਵੰਦ ਪਰਿਵਾਰ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ 4000/- ਰੁਪਏ ਦਾ ਲਾਭ ਪ੍ਰਤੀ ਮਹੀਨਾ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

 ਉਹਨਾਂ ਦੱਸਿਆ ਕਿ ਵਿਧਵਾ ਔਰਤ, ਤਲਾਕਸ਼ੁਦਾ ਪਰਿਵਾਰਾਂ ਦੇ ਬੱਚੇ, ਯਤੀਮ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਪਾਸ ਰਹਿ ਰਹੇ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਕਿਸੇ ਜਾਨਲੇਵਾ ਬਿਮਾਰੀ ਦੇ ਸ਼ਿਕਾਰ ਹਨ, ਜੋ ਪਰਿਵਾਰ ਆਰਥਿਕ ਅਤੇ ਸ਼ਰੀਰਕ ਪੱਖੋ ਆਪਣੇ ਬੱਚਿਆਂ ਦੀ ਦੇਖ ਰੇਖ ਕਰਨ ਤੋ ਅਸਮਰੱਥ ਹਨ , ਨੂੰ ਇਸ ਸਕੀਮ ਅਧੀਨ ਆਰਥਿਕ ਸਹਾਇਤਾ ਦੇਣ ਲਈ ਚੁਣਿਆ ਜਾਂਦਾ ਹੈ ।

ਉਨਾਂ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੇ ਬੱਚੇ ਇਸ ਸਕੀਮ ਨਾਲ ਜੋੜ ਕੇ ਉਹਨਾਂ ਨੂੰ ਆਰਥਿਕ ਲਾਭ ਦਿੱਤਾ ਜਾਵੇ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ। 

ਈ ਟੀ ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਦੇ ਪੱਧਰ ਨੂੰ ਉੱਚਾ ਚੁਕਣਾ ਹੈ। ਉਨਾਂ ਦੱਸਿਆ ਕਿ ਸਾਡੀ ਸਰਕਾਰ ਵਲੋਂ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ। ਜਿਥੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਿੱਖਿਆ ਦੇ ਖੇਤਰ ਵਿੱਚ ਇਕ ਨੰਬਰ ਤੇ ਹੋਵੇਗਾ।

ਸ: ਈਟੀਓ ਵਲੋਂ ਅੱਜ ਲੋੜਵੰਦ ਬੱਚਿਆਂ ਨੂੰ 19.32 ਲੱਖ ਰੁਪਏ ਦੇ ਰਾਸ਼ੀ ਦੇ ਚੈਕ ਵੰਡੇ ਗਏ। ਦੱਸਣਯੋਗ ਹੈ ਕਿ ਇਸ ਰਾਸ਼ੀ ਵਿੱਚ ਕੁੱਝ ਰਾਸ਼ੀ ਪੈਂਡਿੰਗ ਕੇਸਾਂ ਦੀ ਵੀ ਬਕਾਇਆ ਸੀ ਜਿਸਨੂੰ ਕਿ ਅੱਜ ਵੰਡ ਦਿੱਤਾ ਗਿਆ ਹੈ। 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜੋ ਬੱਚੇ ਪੀਐਮ ਕੇਅਰ ਸਕੀਮ ਅਧੀਨ ਰਜਿਸਟਰਡ ਹਨ,  ਜੋ ਬੱਚੇ ਜੁਵੇਨਾਈਲ ਜਸਟਿਸ ਐਕਟ 2015 ਅਨੁਸਾਰ ਸੁਰੱਖਿਆ ਅਤੇ ਸੰਭਾਲ ਅਧੀਨ ਆਉਦੇ ਹਨ, ਜਿਵੇ ਕਿ, ਬਾਲ ਮਜਦੂਰੀ ਕਰਦੇ ਬੱਚੇ, ਬਾਲ ਵਿਆਹ ਤੋ ਸ਼ਿਕਾਰ ਬੱਚੇ, ਐਚ ਆਈ ਵੀ ਨਾਲ ਪੀੜਤ ਬੱਚੇ,ਕੁਦਰਤੀ ਆਫਤ ਦੀ ਸ਼ਿਕਾਰ ਬੱਚੇ, ਦੁਰਵਿਵਹਾਰ ਜਾ ਸ਼ੋਸ਼ਣ ਦਾ ਸ਼ਿਕਾਰ ਬੱਚੇ, ਬਾਲ ਭਿੱਖਿਆ ਕਰਦੇ ਬੱਚੇ ਸ਼ਾਮਿਲ ਹਨ, ਪਰ ਸਕੂਲ ਜਾ ਰਹੇ ਹਨ ਉਹ ਜ਼ਰੂਰੀ ਦਸਤਾਵੇਜ ਲੈ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਬਸ਼ਰਤੇ ਕਿ ਇਨਾ ਪਰਿਵਾਰਾਂ ਦੀ ਸਲਾਨਾ ਆਮਦਨ 72,000 (ਪੇਡੂ ਖੇਤਰ ਅਤੇ 96,000 ਸ਼ਹਿਰੀ ਖੇਤਰ) ਤੋ ਵੱਧ ਨਾ  ਹੋਵੇ ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਰਿਵਾਰ ਆਪਣਾ ਲੋੜਵੰਦ ਦਸਤਾਵੇਜ ਜਿਵੇ ਕਿ ਬੱਚੇ ਦਾ ਅਧਾਰ ਕਾਰਡ, ਸਕੂਲ ਤੋ ਤਸਦੀਕਸ਼ੁਦਾ ਰਿਪੋਰਟ, ਜਨਮ ਸਰਟੀਫਿਕੇਟ, ਸਰਪੰਚ ਅਤੇ ਕੌਂਸਲਰ ਤੋ ਤਸਦੀਕਸ਼ੁਦਾ ਰਿਪੋਰਟ ਸਮੇਤ ਸਕੀਮ ਦਾ ਲਾਭ ਲੈਣ ਲਈ ਫਾਰਮ ਭਰ ਸਕਦੇ ਹਨ।  ਉਹਨਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਜਿਲ੍ਹਾ ਬਾਲ ਸਰੁੱਖਿਆ ਯੂਨਿਟ ਦੇ ਦਫਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜਿਲ ਕਮਰਾ ਨੰ 238 ਵਿਖੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਸ ਸਕੀਮ ਦਾ ਲਾਭ ਹਰੇਕ ਲੋੜਵੰਦ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਲੋਕਾਂ ਨੂੰ ਇਸ ਸਕੀਮ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget