ਪੜਚੋਲ ਕਰੋ

ETT ਭਰਤੀ ਪ੍ਰਕਿਰਿਆ ਸਰਕਾਰ ਨੇ ਕੀਤੀ ਤੇਜ਼, ਟੈਸਟ ਪਾਸ ਮਾਸਟਰਾਂ ਤੋਂ ਮੰਗੇ ਦਸਤਾਵੇਜ਼, ਅਧਿਆਪਕਾਂ ਦੀ ਘਾਟ ਹੋਣ ਜਾ ਰਹੀ ਪੂਰੀ 

ETT recruitment process : ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੇ ਅੰਕ ਅਤੇ ਰਾਖਵੀਂ ਸ਼੍ਰੇਣੀ ਅਨੁਸਾਰ ਬੁਲਾਇਆ ਜਾ ਰਿਹਾ ਹੈ। ਇਸ ਦੌਰਾਨ ਬਿਨੈਕਾਰਾਂ ਨੂੰ ਆਪਣੀ 10ਵੀਂ, ਈ.ਟੀ.ਟੀ., ਬੀ.ਏ., ਹੋਰ ਪੜ੍ਹਾਈ ਅਤੇ ਹੋਰ ਸਾਰੇ ਦਸਤਾਵੇਜ਼

ਪੰਜਾਬ ਸਰਕਾਰ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਜਾ ਰਹੀ ਹੈ। ਇਸ ਦੇ ਲਈ ਸਰਕਾਰ ਨੇ ਪਹਿਲਾਂ ਹੀ ਉਹਨਾਂ ਸਕੂਲਾਂ ਦੀ ਲਿਸਟ ਤਿਆਰ ਕੀਤੀ ਸੀ ਜਿਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਵੱਧ ਅਤੇ ਪੜ੍ਹਾਉਣ ਲਈ ਅਧਿਆਪਕ ਘੱਟ ਹਨ। ਇਸ ਦੇ ਲਈ ਸਰਕਾਰ ਨੇ ਹੁਣ ਟੈਸਟ ਪਾਸ ਕੀਤੇ ਈਟੀਟੀ ਅਧਿਆਪਕਾਂ ਨੂੰ ਭਰਤੀ ਕਰਨ ਦਾ ਐਲਾਨ ਕਰ ਦਿੱਤਾ ਹੈ। 

ਸਿੱਖਿਆ ਵਿਭਾਗ ਨੇ 5994 ਈਟੀਟੀ ਅਧਿਆਪਕਾਂ ਨੂੰ ਪਹਿਲ ਦੇ ਆਧਾਰ 'ਤੇ ਜੁਆਇਨ ਕਰਵਾਉਣ ਦੀ ਪਲਾਨਿੰਗ ਕੀਤੀ ਹੈ। ਜਿਸ ਦੇ ਲਈ ਇਹਨਾਂ ਅਧਿਆਪਕਾਂ ਤੋਂ ਦਸਤਾਵੇਜ਼ ਮੰਗੇ ਹਨ, ਜਿਹਨਾਂ ਨੇ 5994 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਅਧਿਆਪਕਾਂ ਨੂੰ 17 ਜੁਲਾਈ ਤੋਂ 4 ਅਗਸਤ, 2023 ਤੱਕ ਮੁਹਾਲੀ ਸਥਿਤ ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਅਤੇ ਫੇਜ਼ 3ਬੀ-1 ਸਥਿਤ ਸਰਕਾਰੀ ਮਾਡਲ ਸੀਨੀਅਰ ਸਕੂਲ ਵਿਖੇ ਬੁਲਾਇਆ ਗਿਆ ਹੈ।

ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੇ ਅੰਕ ਅਤੇ ਰਾਖਵੀਂ ਸ਼੍ਰੇਣੀ ਅਨੁਸਾਰ ਬੁਲਾਇਆ ਜਾ ਰਿਹਾ ਹੈ। ਇਸ ਦੌਰਾਨ ਬਿਨੈਕਾਰਾਂ ਨੂੰ ਆਪਣੀ 10ਵੀਂ, ਈ.ਟੀ.ਟੀ., ਬੀ.ਏ., ਹੋਰ ਪੜ੍ਹਾਈ ਅਤੇ ਹੋਰ ਸਾਰੇ ਦਸਤਾਵੇਜ਼ ਆਪਣੇ ਨਾਲ ਲਿਆਉਣ ਲਈ ਕਿਹਾ ਗਿਆ ਹੈ। ਇਨ੍ਹਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 5 ਮਾਰਚ 2023 ਨੂੰ ਹੋਈ ਸੀ ਅਤੇ ਉਦੋਂ ਤੋਂ ਹੀ ਅਧਿਆਪਕ ਭਰਤੀ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਹਨ।

5 ਮਾਰਚ 2023 ਨੂੰ ਹੋਈ ਪ੍ਰੀਖਿਆ ਵਿੱਚ ਪਾਸ ਉਮੀਦਵਾਰ ਅਧਿਆਪਕਾਂ ਦੇ ਦਸਤਾਵੇਜ਼ ਚੈੱਕ ਹੋਣ ਤੋਂ ਬਾਅਦ ਉਹਨਾਂ ਨੂੰ  ਆਪੋ-ਆਪਣੇ ਜ਼ਿਲ੍ਹਿਆਂ ਦੇ ਡਾਇਟ ਸੈਂਟਰਾਂ ਵਿੱਚ ਸਿਖਲਾਈ ਲਈ ਭੇਜਿਆ ਜਾਵੇਗਾ। ਇਸ ਤੋਂ ਬਾਅਦ ਇਹਨਾਂ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰਨ ਉਪਰੰਤ ਸਕੂਲਾਂ ਵਿੱਚ ਭਰਤੀ ਕਰਵਾਇਆ ਜਾਵੇਗਾ। 

ਅਧਿਆਪਕਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਸਿੱਖਿਆ ਵਿਭਾਗ ਦੇ ਪੋਰਟਲ 'ਤੇ ਦਿੱਤੀ ਗਈ ਆਈ.ਡੀ. ਤੋਂ ਆਪਣੇ ਪੜਤਾਲ ਫਾਰਮ ਡਾਊਨਲੋਡ ਕਰ ਲੈਣ ਤਾਂ ਜੋ ਮੰਗੇ ਗਏ ਦਸਤਾਵੇਜ਼ਾਂ ਨੂੰ ਲੈ ਕੇ ਉਨ੍ਹਾਂ ਨੂੰ ਕੋਈ ਭੁਲੇਖਾ ਨਾ ਪਵੇ। 

ਪੰਜਾਬ ਵਿੱਚ ਅਪ੍ਰੈਲ 2023 ਤੱਕ 1500 ਤੋਂ ਵੱਧ ਸਕੂਲਾਂ ਵਿੱਚ ਇੱਕ ਹੀ ਅਧਿਆਪਕ 50 ਤੋਂ 200 ਬੱਚਿਆਂ ਨੂੰ ਪੜ੍ਹਾ ਰਿਹਾ ਸੀ। ਇਸ ਦੇ ਨਾਲ ਹੀ 2 ਜਾਂ 3 ਅਧਿਆਪਕਾਂ ਵਾਲੇ ਸਕੂਲਾਂ ਦੀ ਗਿਣਤੀ ਵੀ ਕਾਫੀ ਹੈ। ਇਕੱਲੇ ਅਧਿਆਪਕਾਂ ਵਾਲੇ ਸਕੂਲਾਂ ਵਿਚ ਵੱਡੀ ਗਿਣਤੀ ਐਲੀਮੈਂਟਰੀ ਸਿੱਖਿਆ ਵਾਲੇ ਸਕੂਲਾਂ ਦੀ ਹੈ। ਅਜਿਹੇ ਵਿੱਚ 5994 ਈ.ਟੀ.ਟੀ ਅਧਿਆਪਕਾਂ ਦੇ ਆਉਣ ਨਾਲ ਐਲੀਮੈਂਟਰੀ ਸਿੱਖਿਆ ਵਾਲੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਫੀ ਹੱਦ ਤੱਕ ਪੂਰੀ ਹੋ ਜਾਵੇਗੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget