Punjab News - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। 



ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ.ਟੀ.ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। 



ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ.ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ ਅਧਿਆਪਕਾ ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ। 


ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ.ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial



ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।