ਬਠਿੰਡਾ: ਬੇਰੁਜ਼ਗਾਰ ETT ਤੇ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਬਠਿੰਡਾ ਵਿੱਚ ਅੱਜ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਪੂਰੇ ਪੰਜਾਬ ਦੇ ਅਧਿਆਪਕਾਂ ਨੇ ਹਿੱਸਾ ਲਿਆ। ਅਧਿਆਪਕਾਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਖਿਲਾਫ ਵਿਰੋਧ ਪ੍ਰਦਰਸ਼ਨ ਕਰਦਿਆਂ ਹੱਥਾਂ ਵਿੱਚ ਕੌਲ਼ੇ ਫੜ ਕੇ ਆਉਂਦੇ-ਜਾਂਦੇ ਲੋਕਾਂ ਕੋਲੋਂ ਭੀਖ ਮੰਗੀ।

ਅਧਿਆਪਕਾਂ ਨੇ ਕਿਹਾ ਕਿ ਸਰਕਾਰ ਹਰ ਵੇਲੇ ਸਰਕਾਰੀ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋਂਦੀ ਰਹਿੰਦੀ ਹੈ। ਇਸ ਲਈ ਉਹ ਭੀਖ ਮੰਗ ਕੇ ਇਕੱਠੇ ਕੀਤੇ ਪੈਸੇ ਪੰਜਾਬ ਸਰਕਾਰ ਦੇ ਖਜ਼ਾਨੇ ਲਈ ਭੇਜਣਗੇ।

ਅਧਿਆਪਕਾਂ ਨੇ ਮੰਗ ਹੈ ਕਿ ਉਨ੍ਹਾਂ ਦੀ ਪੱਕੀ ਨੌਕਰੀ ਦਿੱਤੀ ਜਾਏ। ਉੱਤੋਂ ਸਰਕਾਰ ਵੱਲੋਂ ਤਨਖਾਹ ਵੀ ਬਹੁਤ ਘੱਟ ਮਿਲਦੀ ਹੈ ਜਿਸ ਨਾਲ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੁੰਦਾ ਹੈ।