ਆਖਰ ਕੈਪਟਨ ਅਮਰਿੰਦਰ ਨਾਲ ਹੱਥ ਮਿਲਾਉਣ ਲੱਗੇ ਪੁਰਾਣੇ ਲੀਡਰ, ਦੋ ਸੀਨੀਅਰ ਆਗੂ ਪੰਜਾਬ ਲੋਕ ਕਾਂਗਰਸ 'ਚ ਸ਼ਾਮਲ
ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਕਾਂਗਰਸ ਦੇ ਕਈ ਵੱਡੇ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਦਾ ਗਠਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ
Punjab News: ਆਖਰ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਲੀਡਰ ਆਉਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਦੋ ਵਾਰ ਦੇ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ ਨੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੇਗਮ ਫਰਜ਼ਾਨਾ ਆਲਮ ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਦੇ ਦੋਵੇਂ ਲੀਡਰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਪੰਜਾਬ ਲੋਕ ਕਾਂਗਰਸ ਦੀ ਤਰਫੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਅਮਰੀਕ ਸਿੰਘ ਆਲੀਵਾਲ ਤੇ ਬੇਗਮ ਫਰਜ਼ਾਨਾ ਆਲਮ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਆਉਣ ਦਾ ਫੈਸਲਾ ਕੀਤਾ ਹੈ। ਦੋਵਾਂ ਆਗੂਆਂ ਨੇ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਲੋਕ ਕਾਂਗਰਸ ਦੀ ਮੈਂਬਰਸ਼ਿਪ ਲੈ ਲਈ ਹੈ।
ਦੱਸ ਦੇਈਏ ਕਿ ਅਮਰੀਕ ਸਿੰਘ ਆਲੀਵਾਲ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਬੇਗਮ ਫਰਜ਼ਾਨਾ ਆਲਮ ਮਲੇਰਕੋਟਲਾ ਤੋਂ ਵਿਧਾਇਕ ਹੋਣ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਰਹਿ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਨ੍ਹਾਂ ਦੋ ਦਿੱਗਜ ਆਗੂਆਂ ਦੇ ਆਉਣ ਨਾਲ ਪੰਜਾਬ ਲੋਕ ਕਾਂਗਰਸ ਮਜ਼ਬੂਤ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਕਾਂਗਰਸ ਦੇ ਕਈ ਵੱਡੇ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਦਾ ਗਠਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਨੂੰ ਆਪਣੇ ਨਾਲ ਲਿਆਉਣ ਦੀ ਕੋਸ਼ਿਸ਼ ਕਰਨਗੇ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾਇਆ ਹੈ। ਪੰਜਾਬ ਲੋਕ ਕਾਂਗਰਸ ਤੇ ਭਾਜਪਾ ਜਲਦ ਹੀ ਸੀਟਾਂ ਦੀ ਵੰਡ ਦਾ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ: WPI inflation in November: ਦੇਸ਼ 'ਚ ਮਹਿੰਗਾਈ ਨੇ ਤੋੜਿਆ ਸਾਲਾਂ ਦਾ ਰਿਕਾਰਡ, ਨਵੰਬਰ 'ਚ 14.23 ਫੀਸਦੀ ’ਤੇ ਪਹੁੰਚੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin