Drone ਖਰੀਦਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ, ਪੰਜਾਬ ਸਰਕਾਰ ਨੇ ਲਿਆ ਨਵਾਂ ਫੈਸਲਾ, ਫੋਟੋਗ੍ਰਾਫਰਾਂ ਲਈ ਵੱਡੀ ਖ਼ਬਰ
Drone registered in Punjab : ਜਿਸ ਅਨੁਸਾਰ ਹੁਣ ਸੂਬੇ ਦੇ ਹਰ ਡਰੋਨ ਦੀ ਰਜਿਸਟ੍ਰੇਸ਼ਨ ਹੋਵੇਗੀ। ਜਿਸ ਨਾਲ ਡਰੋਨ ਦਾ ਪਤਾ ਲੱਗ ਸਕੇਗਾ ਕਿ ਡਰੋਨ ਕਿੱਥੋਂ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ
ਪੰਜਾਬ ਵਿਚ ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨਾਂ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ ਹੁਣ ਹਰ ਡਰੋਨ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਸੁਝਾਅ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।
ਜਿਸ ਅਨੁਸਾਰ ਹੁਣ ਸੂਬੇ ਦੇ ਹਰ ਡਰੋਨ ਦੀ ਰਜਿਸਟ੍ਰੇਸ਼ਨ ਹੋਵੇਗੀ। ਜਿਸ ਨਾਲ ਡਰੋਨ ਦਾ ਪਤਾ ਲੱਗ ਸਕੇਗਾ ਕਿ ਡਰੋਨ ਕਿੱਥੋਂ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਦੇ ਰਹਿੰਦੇ ਹਨ ਅਤੇ ਡਰੋਨ ਦੀ ਸਮੱਸਿਆ ਬਹੁਤ ਗੰਭੀਰ ਹੈ ਕਿਉਂਕਿ ਹੁਣ ਡਰੋਨਾਂ ਰਾਹੀਂ ਨਸ਼ਾ, ਹਥਿਆਰ ਅਤੇ ਪੈਸਾ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਪੁਲਿਸ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਓਧਰ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਦੇ ਚਾਰੇ ਪਾਸੇ 500 ਮੀਟਰ ਦੇ ਏਰੀਆ ਨੂੰ 'ਨੋ ਡਰੋਨ ਜੋਨ' ਏਰੀਆ ਘੋਸ਼ਿਤ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਬ ਜੇਲ੍ਹ ਮੋਗਾ ਦੇ 500 ਮੀਟਰ ਰੇਡੀਅਸ ਏਰੀਆ ਨੂੰ 'ਨੋ ਡਰੋਨ ਜੋਨ' ਘੋਸ਼ਿਤ ਕਰਦੇ ਹੋਏ ਡਰੋਨ ਦੀ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ 23 ਸਤੰਬਰ, 2023 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਆਮ ਲੋਕਾਂ ਨੂੰ ਦੱਸਿਆ ਕਿ ਉਕਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਸੇ ਵਿਅਕਤੀ ਵੱਲੋਂ ਉਕਤ ਆਦੇਸ਼ ਦੀ ਉਲੰਘਣਾ ਕਰਕੇ ਡਰੋਨ ਚਲਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial