ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ
ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਵਿਚਾਰ-ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਗਈ ।
Punjab News: ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ ਸੇਵਾਵਾਂ ਭਲਾਈ (ਡੀ.ਐਸ.ਡਬਲਯ.) ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਵਿਚਾਰ-ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜੀ.ਓ.ਜੀ. ਦੀ 11 ਮੈਂਬਰੀ ਟੀਮ ਨਾਲ ਮੇਜਰ ਹਰਦੀਪ ਸਿੰਘ, ਫਲਾਇੰਗ ਅਫ਼ਸਰ ਕਮਲ ਵਰਮਾ, ਸਬ-ਮੇਜਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਹੋਈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਪ੍ਰਮੁੱਖ ਸਕੱਤਰ ਡੀ.ਐੱਸ.ਡਬਲਿਊ., ਜੇ.ਐੱਮ. ਬਾਲਾਮੁਰੂਗਨ, ਆਈ.ਏ.ਐੱਸ., ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਡੀਐਸਡਬਲਯੂ ਅਤੇ ਬ੍ਰਿਗੇਡੀਅਰ ਤੇਜਵੀਰ ਸਿੰਘ ਮੁੰਡੀ (ਸੇਵਾਮੁਕਤ), ਐਮਡੀ, ਪੈਸਕੋ ਦੀ ਮੌਜੂਦਗੀ ਵਿੱਚ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਾਬਕਾ ਜੀਓਜੀ ਸੈਨਿਕਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਸਾਡੇ ਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਦੀ ਕਦਰ ਕਰਦੀ ਹੈ ਕਿਉਂਕਿ ਉਹ ਔਖੇ ਅਤੇ ਸਖ਼ਤ ਹਾਲਾਤਾਂ ਵਿੱਚ ਕੰਮ ਕਰਦੇ ਹਨ ਅਤੇ ਸਮਾਜ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਤੋਂ ਭਲੀਭਾਂਤ ਜਾਣੂ ਹਨ।
ਮੰਤਰੀ ਨੇ ਜੀ.ਓ.ਜੀ. ਦੇ ਨੁਮਾਇੰਦੇ ਨੂੰ ਭਰੋਸਾ ਦਿਵਾਇਆ ਕਿ ਇਸ ਮੁੱਦੇ ’ਤੇ ਸਥਾਈ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ 30 ਅਪ੍ਰੈਲ ਤੱਕ ਸਮਾਂਬੱਧ ਢੰਗ ਨਾਲ ਜਾਣਕਾਰੀ ਸਾਰਿਆਂ ਨੂੰ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI