Punjab News: ਪੰਜਾਬ ਦੇ ਕਾਂਗਰਸੀ ਲੀਡਰ ਵਿਜੀਲੈਂਸ ਦੇ ਨਿਸ਼ਾਨੇ ਉੱਪਰ ਹਨ। ਇਸ ਵਾਰ ਵਿਜੀਲੈਂਸ ਦੀ ਰਡਾਰ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹਨ। ਸਾਬਕਾ ਸੀਐਮ ਚੰਨੀ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਟੂਰਿਜ਼ਮ ਮਹਿਕਮੇ ਦੇ ਅਫ਼ਸਰ ਵੀ ਵਿਜੀਲੈਂਸ ਦੇ ਰਡਾਰ 'ਤੇ ਹਨ। 



ਦੱਸ ਦਈਏ ਕਿ ਇਹ ਮਾਮਲਾ ਉਦਘਾਟਨੀ ਸਮਾਗਮ 'ਚ ਲੱਖਾਂ ਦੇ ਘਪਲੇ ਦਾ ਹੈ। ਇਲਜ਼ਾਮ ਹਨ ਕਿ ਸਾਲ 2021 ਦੇ ਸਮਾਗਮ 'ਚ ਲੱਖਾਂ ਰੁਪਏ ਦਾ ਘਪਲਾ ਹੋਇਆ ਸੀ। ਇਹ ਸਮਾਗਮ ਚਮਕੌਰ ਸਾਹਿਬ ਥੀਮ ਪਾਰਕ ਦਾ ਉਦਘਾਟਨੀ ਸਮਾਗਮ ਸੀ। ਸਾਬਕਾ ਸੀਐਮ ਚੰਨੀ ਨੇ 19 ਨਵੰਬਰ, 2021 ਨੂੰ ਥੀਮ ਪਾਰਕ ਦਾ ਉਦਘਾਟਨ ਕੀਤਾ ਸੀ। ਉਦਘਾਟਨੀ ਸਮਾਗਮ 'ਤੇ 1 ਕਰੋੜ 47 ਲੱਖ ਰੁਪਏ ਦਾ ਖ਼ਰਚ ਆਇਆ ਸੀ।


Punjab News: 90 ਫੀਸਦੀ ਪਰਵਾਸੀ ਪੰਜਾਬੀ ਜ਼ਮੀਨੀ ਵਿਵਾਦ ਤੋਂ ਦੁਖੀ, ਸਰਕਾਰ ਮਸਲੇ ਹੱਲ ਕਰਨ ਲਈ ਵਿਸ਼ੇਸ਼ ਨੀਤੀ ਬਣਾ ਰਹੀ: ਕੁਲਦੀਪ ਧਾਲੀਵਾਲ


ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੇ ਰਾਜਬਿੰਦਰ ਸਿੰਘ ਨੇ ਇਸ ਬਾਰੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਨੇ ਟੂਰਿਜ਼ਮ ਵਿਭਾਗ ਦੇ ਅਫ਼ਸਰਾਂ ਖ਼ਿਲਾਫ਼ ਜਾਂਚ ਦੀ ਮੰਗ ਕੀਤੀ ਸੀ। ਵਿਜੀਲੈਂਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵੇਲੇ ਏਆਈਜੀ ਮਨਮੋਹਨ ਸ਼ਰਮਾ ਮਾਮਲੇ ਦੀ ਜਾਂਚ ਕਰ ਰਹੇ ਹਨ।


ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਭਗਵੰਤ ਮਾਨ ਉੱਪਰ ਜੰਮ ਕੇ ਵਰ੍ਹੇ। ਏਬੀਪੀ ਸਾਂਝਾ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਹੱਥ ਧੋ ਕੇ ਮੇਰੇ ਪਿੱਛੇ ਪਈ ਹੋਈ ਹੈ। ਸਰਕਾਰ ਹਰ ਹਾਲਤ ਵਿੱਚ ਮੈਨੂੰ ਅੰਦਰ ਕਰਨਾ ਚਾਹੁੰਦੀ ਹੈ। ਇਸ ਲਈ ਮੇਰੀ ਜਾਇਦਾਦ ਦਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਸਿਰਫ ਤਿੰਨ ਮਹੀਨੇ ਮੁੱਖ ਮੰਤਰੀ ਰਿਹਾ, ਪਰ ਹੁਣ ਮੇਰਾ ਜਿਉਣਾ ਹਰਾਮ ਕੀਤਾ ਹੋਇਆ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।