ਸਰਕਾਰ ਦੀ ਨਸ਼ੇ ਵਿਰੁੱਧ ਮੁਹਿੰਮ 'ਤੇ ਚੰਨੀ ਆਹ ਕੀ ਕਹਿ ਗਏ, ਪਹਿਲਾਂ ਆਪਣੇ ਨੇਤਾਵਾਂ ਨੂੰ...
Punjab News: ਪੂਰੇ ਪੰਜਾਬ ਵਿੱਚ ਅੱਜ ਯਾਨੀ ਸ਼ਨੀਵਾਰ ਨੂੰ ਪੁਲਿਸ ਦੀਆਂ ਟੀਮਾਂ ਆਪ੍ਰੇਸ਼ਨ ਕਾਸੋ ਚਲਾਇਆ ਗਿਆ। ਇਸ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ।

Punjab News: ਪੂਰੇ ਪੰਜਾਬ ਵਿੱਚ ਅੱਜ ਯਾਨੀ ਸ਼ਨੀਵਾਰ ਨੂੰ ਪੁਲਿਸ ਦੀਆਂ ਟੀਮਾਂ ਆਪ੍ਰੇਸ਼ਨ ਕਾਸੋ ਚਲਾਇਆ ਗਿਆ। ਇਸ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ।
ਪੰਜਾਬ ਸਰਕਾਰ ਦੀ 'ਨਸ਼ਾ ਮੁਕਤ ਮੁਹਿੰਮ' 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ, ਮੈਂ 'ਆਪ' ਸਰਕਾਰ ਤੋਂ ਪੁੱਛਣਾ ਚਾਹੁੰਦਾ ਹਾਂ, ਤੁਸੀਂ ਪਿਛਲੇ 3 ਸਾਲਾਂ ਤੋਂ ਕਿੱਥੇ ਸੁੱਤੇ ਪਏ ਸੀ? ਤਿੰਨ ਸਾਲਾਂ ਤੱਕ ਤੁਸੀਂ ਪੰਜਾਬ ਵਿੱਚ ਨਸ਼ਿਆਂ ਨੂੰ ਵਧਣ-ਫੁੱਲਣ ਦਿੱਤਾ। ਸਭ ਤੋਂ ਪਹਿਲਾਂ ਉਨ੍ਹਾਂ ਨੂੰ ਖੁਦ ਨੂੰ ਨਸ਼ਾ ਲੈਣ ਤੋਂ ਰੋਕਣਾ ਪਵੇਗਾ। ਇਸ ਤੋਂ ਬਾਅਦ ਪੰਜਾਬ ਬਾਰੇ ਸੋਚਣ। ਚੰਨੀ ਨੇ ਅੱਗੇ ਕਿਹਾ- ਤਿੰਨ ਸਾਲਾਂ ਤੱਕ ਆਮ ਆਦਮੀ ਪਾਰਟੀ ਨੇ ਖੁਦ ਸੂਬੇ ਵਿੱਚ ਨਸ਼ਾ ਵਧਾਇਆ ਅਤੇ ਅੱਜ ਉਹ ਇਸਨੂੰ ਖਤਮ ਕਰਨ ਦੀ ਗੱਲ ਕਰ ਰਹੇ ਹਨ।
ਮੁੱਖ ਮੰਤਰੀ ਮਾਨ ਨੇ ਨਸ਼ਿਆਂ ਸਬੰਧੀ ਕੀਤੀ ਹਾਈ ਲੈਵਲ ਮੀਟਿੰਗ
ਤੁਹਾਨੂੰ ਦੱਸ ਦਈਏ ਕਿ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡੀਜੀਪੀ ਨੇ ਨਸ਼ਿਆਂ ਦੀ ਰੋਕਥਾਮ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡੀਸੀ, ਕਮਿਸ਼ਨਰ, ਆਈਜੀ ਅਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਨਾਲ ਇੱਕ ਹਾਈ ਲੈਵਲ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਸਬੰਧੀ ਮਹੱਤਵਪੂਰਨ ਚਰਚਾ ਹੋਈ।
ਉਕਤ ਮੀਟਿੰਗ ਦੇ ਅਗਲੇ ਹੀ ਦਿਨ ਯਾਨੀ ਅੱਜ (ਸ਼ਨੀਵਾਰ) ਨੂੰ ਆਪ੍ਰੇਸ਼ਨ ਕਾਸੋ ਦੇ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਕਮਿਸ਼ਨਰ ਖੁਦ ਫੀਲਡ ਵਿੱਚ ਮੌਜੂਦ ਸਨ। ਇਸ ਤੋਂ ਇਲਾਵਾ ਇਸ ਦੀ ਨਿਗਰਾਨੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖੁਦ ਕਰ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















