ਪੜਚੋਲ ਕਰੋ
Advertisement
ਬਾਦਲ ਪਹੁੰਚੇ ਹਰਮੰਦਰ ਸਾਹਿਬ, ਬੋਲੇ ਕੌਰੀਡੋਰ ਖੋਲ੍ਹਣ 'ਚ ਸਿੱਧੂ ਦਾ ਕੋਈ ਰੋਲ ਨਹੀਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਸ਼੍ਰੀ ਹਰਮੰਦਰ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਰੱਬ ਦਾ ਸ਼ੁਕਰਾਨਾ ਕਰ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਰਤਾਰਪੁਰ ਕੌਰੀਡੋਰ ਖੋਲ੍ਹੇ ਜਾਣ ਦਾ ਕ੍ਰੈਡਿਟ ਨਵਜੋਤ ਸਿੱਧੂ ਨੂੰ ਨਹੀਂ ਦਿੱਤਾ।
ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਸ਼੍ਰੀ ਹਰਮੰਦਰ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਰੱਬ ਦਾ ਸ਼ੁਕਰਾਨਾ ਕਰ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਰਤਾਰਪੁਰ ਕੌਰੀਡੋਰ ਖੋਲ੍ਹੇ ਜਾਣ ਦਾ ਕ੍ਰੈਡਿਟ ਨਵਜੋਤ ਸਿੱਧੂ ਨੂੰ ਨਹੀਂ ਦਿੱਤਾ। ਉਨ੍ਹਾਂ ਕਿਹਾ ਇਸ ‘ਚ ਸਿੱਧੂ ਦਾ ਕੋਈ ਰੋਲ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਕਰਤਾਰਪੁਰ ਕੌਰੀਡੋਰ ਖੁੱਲ੍ਹਣ ‘ਤੇ ਹੁਣ ਸ਼ਰਧਾਲੂ ਸਿੱਧੇ ਮੱਥਾ ਟੇਕ ਸਕਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੋ ਸਟੇਜ ਲਾਏ ਜਾਣ ਦੇ ਮਾਮਲੇ ‘ਤੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਐਸਜੀਪੀਸੀ ਦੇ ਕਹਿਣੇ ‘ਤੇ ਚੱਲਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਾਰੇ ਸਮਾਗਮ ਐਸਜੀਪੀਸੀ ਕਰ ਰਹੀ ਹੈ। ਇਸ ਦੇ ਨਾਲ ਹੀ ਬਾਦਲ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਸਾਰਾ ਕ੍ਰੈਡਿਟ ਨਰਿੰਦਰ ਮੋਦੀ ਨੂੰ ਦਿੱਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਦੇਸ਼
ਪੰਜਾਬ
ਤਕਨਾਲੌਜੀ
Advertisement