ਪੰਜਾਬ ਦੇ ਸਾਬਕਾ DGP ਦੀ ਸਿਆਸਤ 'ਚ ਐਂਟਰੀ, ਭਾਰਤੀ ਰਾਸ਼ਟਰਵਾਦੀ ਪਾਰਟੀ 'ਚ ਹੋਏ ਸ਼ਾਮਲ
Punjab News: ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਸਿਧਾਰਥ ਚਟੋਪਾਧਿਆਏ ਹੁਣ ਆਪਣੇ ਪੁਲਿਸ ਕਰੀਅਰ ਤੋਂ ਬਾਅਦ ਇੱਕ ਨਵੇਂ ਰਾਜਨੀਤਿਕ ਸਫਰ ਦੀ ਸ਼ੁਰੂਆਤ ਕਰਨ ਲੱਗੇ ਹਨ।

Punjab News: ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਸਿਧਾਰਥ ਚਟੋਪਾਧਿਆਏ ਹੁਣ ਆਪਣੇ ਪੁਲਿਸ ਕਰੀਅਰ ਤੋਂ ਬਾਅਦ ਇੱਕ ਨਵੇਂ ਰਾਜਨੀਤਿਕ ਸਫਰ ਦੀ ਸ਼ੁਰੂਆਤ ਕਰਨ ਲੱਗੇ ਹਨ।
ਦੱਸ ਦਈਏ ਕਿ ਹੁਣ ਉਨ੍ਹਾਂ ਨੇ ਸਿਆਸਤ ਵਿੱਚ ਐਂਟਰੀ ਕਰ ਲਈ ਹੈ। ਉਨ੍ਹਾਂ ਨੇ ਦਿੱਲੀ ਵਿੱਚ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੱਸ ਦਈਏ ਕਿ ਸਿਧਾਰਥ ਚਟੋਪਾਧਿਆਏ ਨੇ ਪੰਜਾਬ ਪੁਲਿਸ ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ ਹੈ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਆਪਣੇ ਸਖ਼ਤ ਅਪਣਾਉਣ ਲਈ ਲਈ ਜਾਣੇ ਜਾਂਦੇ ਹਨ।
ਉਨ੍ਹਾਂ ਦੇ ਕਾਰਜਕਾਲ ਵਿੱਚ ਬਾਦਲ ਪਰਿਵਾਰ ਦੇ ਮੈਂਬਰਾਂ ਵਿਰੁੱਧ ਕਾਰਵਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਵਾਦ ਵੀ ਦੇਖਣ ਨੂੰ ਮਿਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















