Punjab News: ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਪਾਰਟੀ ਛੱਡ ਦਿੱਤੀ ਹੈ। ਉੱਥੇ ਹੀ ਇਸ ਬਾਰੇ ਉਨ੍ਹਾਂ ਨੂੰ ਖੁਦ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।

Continues below advertisement

ਨਿਰੰਜਨ ਸਿੰਘ ਨੇ ਪੋਸਟ ਵਿਚ ਲਿਖਿਆ ਕਿ ਮੈਂ ਅਕਾਲੀ ਦਲ ਵਾਰਿਸ ਪੰਜਾਬ ਤੋਂ ਆਪਣੇ ਆਪ ਨੂੰ ਵੱਖ ਕਰਦਾ ਹਾਂ। ਮੈਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਤੇ ਨਸ਼ਿਆਂ ਦੀ ਤਸਕਰੀ ਵਿਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੱਤਾ ਸੀ

Continues below advertisement

ਪਰ ਕੁਝ ਅਜਿਹੇ ਮੁੱਦਿਆਂ ‘ਤੇ ਮੇਰੇ ਮਤਭੇਦ ਹਨ ਜੋ ਮੇਰੇ ਲਈ ਗੈਰ-ਸਮਝੌਤਾਯੋਗ ਹਨ। ਜਨਤਕ ਜੀਵਨ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ।ਮੈਂ ਉਨ੍ਹਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।

ਦੱਸ ਦਈਏ ਕਿ ਉਨ੍ਹਾਂ ਨੇ 22 ਸਤੰਬਰ ਨੂੰ ਪਾਰਟੀ ਦਾ ਪੱਲਾ ਫੜਿਆ ਸੀ ਅਤੇ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਸ਼ਾਮਿਲ ਹੋਏ ਸੀ ਤੇ ਛੇਤੀ ਹੀ ਉਨ੍ਹਾਂ ਨੇ ਪਾਰਟੀ  ਨੂੰ ਅਲਵਿਦਾ ਕਹਿ ਦਿੱਤਾ ਹੈ।