ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਸਿੰਗਲਾ ਪਿਛਲੀ ਕੈਪਟਨ ਸਰਕਾਰ 'ਚ ਵਿੱਤ ਮੰਤਰੀ ਰਹੇ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੰਗਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

https://twitter.com/capt_amarinder/status/1012221395491844096

ਇਸ ਸਮੇਂ ਸਿੰਗਲਾ ਦਿੱਲੀ 'ਚ ਰਹਿ ਰਹੇ ਸਨ। ਸਿੰਗਲਾ ਬਠਿੰਡਾ ਤੋਂ ਵਿਧਾਇਕ ਰਹੇ ਸਨ ਤੇ 2002 ਤੋਂ 2007 ਦੌਰਾਨ ਵਿੱਤ ਮੰਤਰੀ ਵੀ ਰਹੇ। ਮੁੱਖ ਮੰਤਰੀ ਨੇ ਬਠਿੰਡਾ ਵਿੱਚ ਕਈ ਵੱਡੇ ਵਿਕਾਸ ਪ੍ਰਾਜੈਕਟ ਲਿਆਉਣ ਦਾ ਸਿਹਰਾ ਵੀ ਸਿੰਗਲਾ ਸਿਰ ਬੰਨ੍ਹਿਆ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੰਗਲਾ ਦਾ ਨਾਂਅ ਬਠਿੰਡਾ ਸ਼ਹਿਰੀ ਸੀਟ ਲਈ ਉੱਠਿਆ ਸੀ ਤੇ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਪੱਖ ਵਿੱਚ ਸਨ। ਪਰ ਬਾਅਦ ਵਿੱਚ ਮਨਪ੍ਰੀਤ ਬਾਦਲ ਦੀ ਆਮਦ ਕਾਰਨ ਇਹ ਹੋ ਨਾ ਸਕਿਆ।