ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਪੂਰਨ ਸਿੰਘ ਦਾ ਦੇਹਾਂਤ
ਏਬੀਪੀ ਸਾਂਝਾ | 25 Sep 2019 10:47 AM (IST)
ਅੱਜ ਸਵੇਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਸਾਬਕਾ ਮੁੱਖ ਗ੍ਰੰਥੀ ਹਰਿਮੰਦਰ ਸਾਹਿਬ ਗਿਆਨੀ ਪੂਰਨ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਆਖਰੀ ਸਾਹ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਸਵੇਰੇ 9 ਵਜੇ ਦੇ ਕਰੀਬ ਲਏ।
ਅੰਮ੍ਰਿਤਸਰ: ਅੱਜ ਸਵੇਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਸਾਬਕਾ ਮੁੱਖ ਗ੍ਰੰਥੀ ਹਰਿਮੰਦਰ ਸਾਹਿਬ ਗਿਆਨੀ ਪੂਰਨ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਆਖਰੀ ਸਾਹ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਸਵੇਰੇ 9 ਵਜੇ ਦੇ ਕਰੀਬ ਲਏ। ਗਿਆਨੀ ਪੂਰਨ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਣੀ। ਇਸ ਸਬੰਧੀ ਸ਼ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11:00 ਵਜੇ ਸ਼ੋਕ ਸਭਾ ਹੋਵੇਗੀ।