ਚੰਡੀਗੜ੍ਹ: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਉਨ੍ਹਾਂ ਖਿਲਾਫ ਇੱਕ ਹੋਰ ਮਾਮਲਾ ਦਰਜ ਕੀਜਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸਾਬਕਾ ਮੰਤਰੀ ਧਰਮਸੋਤ 'ਤੇ ਚੋਣ ਹਲਫਨਾਮੇ 'ਚ ਜਾਇਦਾਦ ਦੀ ਪੂਰੀ ਜਾਣਕਾਰੀ ਨਾ ਦੇਣ ਦਾ ਇਲਜ਼ਾਮ ਹੈ। ਇਸ ਦਾ ਖੁਲਾਸਾ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਹੋਇਆ ਹੈ।
ਦੱਸ ਦਈਏ ਕਿ ਇਸ ਵੇਲੇ ਧਰਮਸੋਤ ਜੰਗਲ ਘੁਟਾਲੇ ਵਿੱਚ ਨਾਭਾ ਜੇਲ੍ਹ ਅੰਦਰ ਬੰਦ ਹੈ। ਧਰਮਸੋਤ ਨੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ ਤਾਂ ਜੋ ਧਰਮਸੋਤ ਹਾਲੇ ਜੇਲ੍ਹ ਤੋਂ ਬਾਹਰ ਨਾ ਆ ਸਕੇ।
ਦਰਅਸਲ ਜੰਗਲ ਘੁਟਾਲੇ ਦੀ ਜਾਂਚ ਵਿੱਚ ਵਿਜੀਲੈਂਸ ਨੇ ਧਰਮਸੋਤ ਦੀ ਜਾਇਦਾਦ ਦੀ ਤਲਾਸ਼ੀ ਲਈ ਸੀ। ਇਸ ਦੌਰਾਨ ਪਤਾ ਲੱਗਾ ਕਿ ਧਰਮਸੋਤ ਦਾ ਮੋਹਾਲੀ ਦੇ ਸੈਕਟਰ 80 ਵਿੱਚ 500 ਗਜ਼ ਦਾ ਪਲਾਟ ਹੈ। ਇਹ ਪਲਾਟ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ’ਤੇ ਹੈ। ਇਸ ਨੂੰ ਮਈ 2021 ਵਿੱਚ ਖਰੀਦਿਆ ਗਿਆ ਸੀ। ਗਮਾਡਾ ਦੇ ਰਿਕਾਰਡ ਅਨੁਸਾਰ ਸ਼ੀਲਾ ਦੇਵੀ 31 ਜਨਵਰੀ 2022 ਤੱਕ ਇਸ ਦੀ ਮਾਲਕ ਸੀ। 2 ਮਾਰਚ ਨੂੰ ਇਸ ਨੂੰ ਰਾਜਕੁਮਾਰ ਤੇ ਕਸ਼ਮੀਰ ਸਿੰਘ ਦੇ ਨਾਂ 'ਤੇ ਤਬਦੀਲ ਕਰਨ ਦੀ ਤਜਵੀਜ਼ ਰੱਖੀ ਗਈ ਸੀ।
ਵਿਜੀਲੈਂਸ ਨੇ ਇਸ ਪਲਾਟ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਵੀ ਭੇਜਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਧਰਮਸੋਤ ਨੇ ਨਾਭਾ ਸੀਟ ਤੋਂ ਚੋਣ ਲੜਨ ਸਮੇਂ ਜਾਇਦਾਦ ਦੇ ਹਲਫਨਾਮੇ ਵਿੱਚ ਪਤਨੀ ਦੇ ਨਾਂ 500 ਗਜ਼ ਦੇ ਰਿਹਾਇਸ਼ੀ ਪਲਾਟ ਦੀ ਜਾਣਕਾਰੀ ਨਹੀਂ ਦਿੱਤੀ ਸੀ। ਅਜਿਹਾ ਕਰਕੇ, ਧਰਮਸੋਤ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 125ਏ ਤਹਿਤ ਜੁਰਮ ਕੀਤਾ ਹੈ। ਇਸ 'ਤੇ ਕਾਰਵਾਈ ਲਈ ਚੋਣ ਕਮਿਸ਼ਨ ਦੇ ਦਿੱਲੀ ਸਥਿਤ ਹੈੱਡਕੁਆਰਟਰ ਨੂੰ ਪੱਤਰ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ
ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ