ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਰਾਹਤ, 25 ਜੁਲਾਈ ਤੱਕ ਗ੍ਰਿਫ਼ਤਾਰੀ 'ਤੇ ਰੋਕ
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਫੌਰੀ ਰਾਹਤ।ਕੋਰਟ ਨੇ ਗ੍ਰਿਫ਼ਤਾਰੀ 'ਤੇ 25 ਜੁਲਾਈ ਤੱਕ ਰੋਕ ਲਗਾਈ।
ਚੰਡੀਗੜ੍ਹ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਫੌਰੀ ਰਾਹਤ।ਕੋਰਟ ਨੇ ਗ੍ਰਿਫ਼ਤਾਰੀ 'ਤੇ 25 ਜੁਲਾਈ ਤੱਕ ਰੋਕ ਲਗਾਈ।ਅਦਾਲਤ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ।ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਟੇਟਸ ਰਿਪੋਰਟ ਵਿੱਚ ਦੇਣ ਲਈ ਕਿਹਾ ਹੈ।ਫੌਰੈਸਟ ਸਕੈਮ 'ਚ ਗਿਲਜੀਆਂ ਦਾ ਨਾਮ ਆਉਣ ਮਗਰੋਂ ਉਨ੍ਹਾ ਖਿਲਾਫ FIR ਦਰਜ ਹੋਈ ਸੀ।
ਪੰਜਾਬ ਵਿਜੀਲੈਂਸ ਨੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਿਲਜੀਤ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆ ਨੂੰ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ ਸੀ। ਦਲਜੀਤ ਗਿਲਜੀਆਂ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ।ਇਸ ਤੋਂ ਇਲਾਵਾ ਉਹ ਅਧਿਕਾਰੀਆਂ ਦੇ ਤਬਾਦਲੇ, ਗੈਰ-ਕਾਨੂੰਨੀ ਮਾਈਨਿੰਗ, ਟ੍ਰੀ ਗਾਰਡ ਖਰੀਦਣ, ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਹਾਈਵੇਅ ਨੇੜੇ ਸੜਕਾਂ ਬਣਾਉਣ ਲਈ ਵਪਾਰਕ ਅਦਾਰਿਆਂ ਨੂੰ ਐਨਓਸੀ ਦੇਣ ਸਮੇਤ ਵਿਭਾਗ ਦੇ ਹੋਰ ਕੰਮਾਂ ਵਿੱਚ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :