Punjab News : ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਉਰਫ ਕਿੱਕੀ ਢਿੱਲੋਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕਿੱਕੀ ਢਿੱਲੋਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਵੱਲੋਂ ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਜ਼ਮਾਨਤ ਦਿੱਤੀ ਗਈ ਹੈ।


 

ਕਿੱਕੀ ਢਿੱਲੋਂ  ਦੇ ਵਕੀਲ ਨੇ ਕਿਹਾ ਕਿ ਪ੍ਰਾਪਰਟੀ ਮੈਚ ਨਹੀਂ ਹੋ ਰਹੀ ਹੈ ਅਤੇ ਚਲਾਨ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਤੱਥਾਂ ਦੇ ਆਧਾਰ 'ਤੇ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕਿੱਕੀ ਢਿੱਲੋਂ ਨੂੰ 16 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਕਿੱਕੀ ਢਿੱਲੋਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਸੀ ਅਤੇ ਵਿਜੀਲੈਂਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।



 

ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 16 ਮਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਫਿਰੋਜ਼ਪੁਰ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 17 ਮਈ ਨੂੰ ਫਰੀਦਕੋਟ ਅਦਾਲਤ 'ਚ ਪੇਸ਼ ਕਰਕੇ 5 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਹ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵਿਜੀਲੈਂਸ ਵੱਲੋਂ ਹੋਰ ਪੁੱਛਗਿੱਛ ਕਰਨ ਦਾ ਹਵਾਲਾ ਦੇ ਕੇ 22 ਮਈ ਨੂੰ ਹੋਰ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ