ਪੜਚੋਲ ਕਰੋ

ਥਰਮਸ ਤੇ ਫ੍ਰਾਈਪੈਨ ਨਾਲ ਸਾਬਕਾ NRI ਨੇ ਕੀਤਾ ਪਤਨੀ ਦਾ ਕਤਲ

ਚੰਡੀਗੜ੍ਹ: ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਮੋਨਾ ਗਰੀਨ ਸੁਸਾਇਟੀ ਵਿੱਚ ਇੱਕ ਵਿਅਕਤੀ ਨੇ ਫਰਾਈਪੈਨ ਤੇ ਥਰਮਸ ਮਾਰ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਮ੍ਰਿਤਕਾ ਦੀ ਪਛਾਣ 28 ਸਾਲਾ ਮਮਨਦੀਪ ਕੌਰ ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕਾ ਦੇ ਭਰਾ ਗੁਰਦੇਵ ਸਿੰਘ ਵਾਸੀ ਬਠਿੰਡਾ ਦੇ ਬਿਆਨਾਂ ਦੇ ਆਧਾਰ ’ਤੇ ਉਸਦੇ ਪਤੀ ਗੁਰਪ੍ਰੀਤ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਭਰਾ ਗੁਰਦੇਵ ਸਿੰਘ ਨੇ ਦੱਸਿਆ ਕਿ ਮਮਨਦੀਪ ਦਾ ਵਿਆਹ ਇੱਕ ਸਾਲ ਪਹਿਲਾਂ ਭਗਤਾ ਭਾਈ ਕਾ ਦੇ ਗੁਰਪ੍ਰੀਤ ਸਿੰਘ ਵਾਸੀ ਨਾਲ ਕੀਤਾ ਸੀ। ਮੰਗਣੀ ਵੇਲੇ ਗੁਰਪ੍ਰੀਤ ਸਿੰਘ ਇੰਗਲੈਂਡ ਰਹਿੰਦਾ ਸੀ ਤੇ ਉਨ੍ਹਾਂ ਕੁੜੀ ਵਾਲਿਆਂ ਨੂੰ ਕਿਹਾ ਸੀ ਕਿ ਵਿਆਹ ਤੋਂ ਬਾਅਦ ਦੋਵੇਂ ਜਣੇ ਇੰਗਲੈਂਡ ਚਲੇ ਜਾਣਗੇ। ਕਰੀਬ ਇੱਕ ਸਾਲ ਪਹਿਲਾਂ ਵਿਆਹ ਕੀਤਾ ਗਿਆ ਤੇ ਬਾਅਦ ਵਿੱਚ ਪਤਾ ਲੱਗਾ ਕਿ ਗੁਰਪ੍ਰੀਤ ਨੂੰ ਇੰਗਲੈਂਡ ਤੋਂ ਡਿਪੋਰਟ ਕੀਤਾ ਭਾਵ ਕੱਢ ਦਿੱਤਾ ਗਿਆ ਸੀ। ਵਿਆਹ ਤੋਂ ਬਾਅਦ ਗੁਰਪ੍ਰੀਤ ਕੋਈ ਕੰਮ ਨਹੀਂ ਕਰਦਾ ਸੀ ਤੇ ਕੰਮ-ਕਾਰ ਸ਼ੁਰੂ ਕਰਨ ਲਈ ਮਮਨਦੀਪ ਨੂੰ ਆਪਣੇ ਮਾਪਿਆਂ ਤੋਂ ਪੈਸੇ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦਾ ਸੀ। ਸ਼ਿਕਾਇਤਕਰਤਾ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੈਸੇ ਦੇਣ ਵਿੱਚ ਅਸਮਰਥ ਸਨ। ਲੰਘੀ ਰਾਤ ਤਕਰੀਬਨ ਸਵਾ ਦਸ ਵਜੇ ਉਨ੍ਹਾਂ ਦੇ ਜਵਾਈ ਨੇ ਫੋਨ ਕਰ ਸੂਚਿਤ ਕੀਤਾ ਕਿ ਉਨ੍ਹਾਂ ਦੀ ਲੜਕੀ ਨੂੰ ਡਿੱਗਣ ਕਾਰਨ ਚੋਟ ਲੱਗੀ ਹੈ ਤੇ ਉਹ ਦਵਾਈ ਲੈਣ ਲਈ ਨਹੀਂ ਜਾ ਰਹੀ, ਜਿਸ ਲਈ ਉਹ ਆ ਜਾਣ। ਬਾਅਦ ਵਿੱਚ ਗੁਰਪ੍ਰੀਤ ਦੇ ਦੋਸਤ ਵੱਲੋਂ ਸਪਸ਼ਟ ਕੀਤਾ ਗਿਆ ਕਿ ਉਨ੍ਹਾਂ ਦੀ ਧੀ ਹੁਣ ਨਹੀਂ ਰਹੀ। ਇਸ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ। ਗੁਰਪ੍ਰੀਤ ਦੇ ਦੋਸਤ ਨੇ ਇਸਦੀ ਜਾਣਕਾਰੀ ਨੇੜਲੇ ਗੁਆਂਢੀਆਂ ਤੇ ਪੁਲੀਸ ਨੂੰ ਦਿੱਤੀ। ਥਾਣਾ ਮੁਖੀ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾ ਦਾ ਪਤੀ ਵਿਹਲੜ ਸੀ। ਲੰਘੀ ਸ਼ਾਮ ਉਸ ਦਾ ਆਪਣੀ ਪਤਨੀ ਨਾਲ ਝਗੜਾ ਹੋ ਗਿਆ। ਇਸ ਦੌਰਾਨ ਉਸਨੇ ਗੁੱਸੇ ਵਿੱਚ ਚਾਹ ਬਣਾ ਰਹੀ ਆਪਣੀ ਪਤੀ ਦੇ ਸਿਰ ਵਿੱਚ ਫਰਾਈਪੈਨ ਤੇ ਥਰਮਸ ਨਾਲ ਕਈ ਵਾਰ ਕੀਤੇ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕਤਲ ਦਾ ਕੇਸ ਦਰਜ ਕਰ ਅੱਜ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

Embed widget