Punjab News: ਮਾਨਸਾ ਦੇ ਪਿੰਡ ਖਿਲਣ ਵਿੱਚ ਸਾਬਕਾ ਮਹਿਲਾ ਸਰਪੰਚ 45 ਸਾਲਾ ਮਹਿੰਦਰਜੀਤ ਕੌਰ ਦਾ ਗੁਆਂਢੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਲਾਸ਼ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਹਿੰਦਰਜੀਤ ਕੌਰ ਦੇ ਪਤੀ 'ਤੇ ਵੀ ਗੋਲੀਆਂ ਚਲਾਈਆਂ।
ਹਾਲਾਂਕਿ, ਗੋਲੀਆਂ ਗੱਡੀ 'ਤੇ ਲੱਗਣ ਕਾਰਨ ਉਸ ਦਾ ਪਤੀ ਵਾਲ-ਵਾਲ ਬਚ ਗਿਆ। ਮਾਨਸਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਾਬਕਾ ਸਰਪੰਚ ਦੀ ਲਾਸ਼ ਬਰਾਮਦ ਕਰ ਲਈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।