ਸੜਕ ਹਾਦਸੇ 'ਚ ਸਾਬਕਾ ਫੌਜੀ ਦੀ ਮੌਤ, ਪੋਤੀ ਹੋਈ ਜ਼ਖ਼ਮੀ, ਪਰਿਵਾਰ ਦਾ ਰੋ-ਰੋ ਬੂਰਾ ਹਾਲ
Ludhiana News: ਲੁਧਿਆਣਾ ਦੇ ਰਾਏਕੋਟ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਸਾਬਕਾ ਫੌਜ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਉਸ ਦੀ ਪੋਤੀ ਵੀ ਜ਼ਖਮੀ ਹੋ ਗਈ।

Ludhiana News: ਲੁਧਿਆਣਾ ਦੇ ਰਾਏਕੋਟ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਸਾਬਕਾ ਫੌਜ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਉਸ ਦੀ ਪੋਤੀ ਵੀ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ ਅਜੀਤ ਸਿੰਘ ਵਾਸੀ ਕਿਸ਼ਨਗੜ੍ਹ ਛੰਨਾ ਲੱਖਾ ਸਿੰਘ ਵਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਾਈਕ ਨੂੰ ਕਾਰ ਨੇ ਮਾਰੀ ਟੱਕਰ
ਪੁਲਿਸ ਅਨੁਸਾਰ, ਅਜੀਤ ਸਿੰਘ ਆਪਣੀ ਪੋਤੀ ਜਸਵੀਰ ਕੌਰ ਨਾਲ ਰਾਏਕੋਟ ਤੋਂ ਘਰੇਲੂ ਸਮਾਨ ਅਤੇ ਕਿਤਾਬਾਂ ਖਰੀਦ ਕੇ ਆਪਣੀ ਬਾਈਕ 'ਤੇ ਵਾਪਸ ਆ ਰਿਹਾ ਸੀ। ਇਸ ਦੌਰਾਨ ਰਾਏਕੋਟ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਅਜੀਤ ਸਿੰਘ ਬਹੁਤ ਦੂਰ ਜਾ ਕੇ ਡਿੱਗਿਆ। ਇਸ ਹਾਦਸੇ ਵਿੱਚ ਉਸ ਦੇ ਸਿਰ ਅਤੇ ਲੱਤਾਂ ਵਿੱਚ ਗੰਭੀਰ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਪਹਿਲਾਂ ਰਾਏਕੋਟ ਦੇ ਹਸਪਤਾਲ ਲਿਜਾਇਆ ਗਿਆ।
ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ
ਅਜੀਤ ਸਿੰਘ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਜਿਵੇਂ ਹੀ ਉਹ ਲੁਧਿਆਣਾ ਦੇ ਫੋਰਟਿਸ ਹਸਪਤਾਲ ਪਹੁੰਚੇ, ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿਟੀ ਰਾਏਕੋਟ ਥਾਣੇ ਦੇ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਧੀ ਗੁਰਦੀਪ ਕੌਰ ਦੀ ਸ਼ਿਕਾਇਤ 'ਤੇ ਦੋਸ਼ੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਗੋਬਿੰਦਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
