ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਜਿੱਥੇ ਦਿੱਲੀ ਵਿੱਚ ਕਿਸਾਨਾਂ ਵੱਲੋਂ ਮੋਰਚੇ ਸੰਭਾਲੇ ਹੋਏ ਹਨ, ਉੱਥੇ ਹੀ ਪੰਜਾਬ 'ਚ ਵੀ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਡਟੇ ਹੋਏ ਹਨ। ਬਰਨਾਲਾ ਦੇ ਰੇਲਵੇ ਸਟੇਸ਼ਨ ਤੇ 77 ਦਿਨਾਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ। ਅੱਜ ਕਿਸਾਨਾਂ ਦੇ ਇਸ ਸੰਘਰਸ਼ ਨੂੰ ਸਾਬਕਾ ਫੌਜੀਆਂ ਦੀ ਜਥੇਬੰਦੀ ਇੰਡੀਅਨ ਐਕਸ ਸਰਵਿਸਿਜ਼ ਲੀਗ ਵੱਲੋਂ ਧਰਨਾ ਸਥਾਨ 'ਤੇ ਪਹੁੰਚ ਕੇ ਕਿਸਾਨਾਂ ਨੂੰ ਹਮਾਇਤ ਦਾ ਐਲਾਨ ਕੀਤਾ ਗਿਆ। ਸਾਬਕਾ ਫ਼ੌਜੀਆਂ ਵੱਲੋਂ ਕਿਸਾਨਾਂ ਨੂੰ ਆਰਥਕ ਤੌਰ ਤੇ ਸਹਾਇਤਾ ਰਾਸ਼ੀ ਵੀ ਦਿੱਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਇੰਡੀਅਨ ਐਕਸ ਸਰਵਿਸਜ਼ ਲੀਗ ਦੇ ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਗਾਤਾਰ ਦੇਸ਼ ਦਾ ਅੰਨਦਾਤਾ ਸੰਘਰਸ਼ ਕਰ ਰਿਹਾ ਹੈ। ਇਹ ਭਾਵੇਂ ਆਰਮੀ 'ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਪਰ ਉਨ੍ਹਾਂ ਦੇ ਪਰਿਵਾਰ ਖੇਤੀ ਨਾਲ ਹੀ ਜੁੜੇ ਹੋਏ ਹਨ।ਜਿਸ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਅਸਰ ਉਨ੍ਹਾਂ ਦੀ ਜ਼ਿੰਦਗੀ 'ਤੇ ਵੀ ਪਵੇਗਾ।
ਉਨ੍ਹਾਂ ਕਿਹਾ, "ਮੌਜੂਦਾ ਸਮੇਂ ਦੀ ਸਰਕਾਰ ਜਾਣਬੁੱਝ ਕੇ ਕਿਸਾਨਾਂ ਤੇ ਖੇਤੀ ਵਿਰੋਧੀ ਇਹ ਤਿੰਨ ਕਾਲੇ ਕਾਨੂੰਨ ਥੋਪ ਰਹੀ ਹੈ। ਇਨ੍ਹਾਂ ਕਾਨੂੰਨਾਂ ਸਹਾਰੇ ਕਾਰਪੋਰੇਟ ਵਰਗ ਨੂੰ ਖੇਤੀ ਤੇ ਥੋਪਿਆ ਜਾ ਰਿਹਾ ਹੈ। ਜਿਸ ਕਰਕੇ ਦੇਸ਼ ਭਰ ਦੇ ਸਮੂਹ ਸਾਬਕਾ ਫੌਜੀਆਂ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਗੱਲਾਂ ਮੰਨਣ ਦੀ ਬਜਾਏ ਇਨ੍ਹਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਦੇਸ਼ ਦੇ ਅੰਨਦਾਤੇ ਨੂੰ ਖ਼ਾਲਿਸਤਾਨੀ ਅਤੇ ਅਤਿਵਾਦੀਆਂ ਨਾਲ ਜੋੜ ਰਹੀ ਹੈ।"
ਕਿਸਾਨਾਂ ਅੰਦੋਲਨ 'ਚ ਪੰਜਾਬ ਦੇ ਸਾਬਕਾ ਫੌਜੀਆਂ ਭਰਿਆ ਜੋਸ਼
ਏਬੀਪੀ ਸਾਂਝਾ
Updated at:
18 Dec 2020 03:23 PM (IST)
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਜਿੱਥੇ ਦਿੱਲੀ ਵਿੱਚ ਕਿਸਾਨਾਂ ਵੱਲੋਂ ਮੋਰਚੇ ਸੰਭਾਲੇ ਹੋਏ ਹਨ, ਉੱਥੇ ਹੀ ਪੰਜਾਬ 'ਚ ਵੀ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਡਟੇ ਹੋਏ ਹਨ।
- - - - - - - - - Advertisement - - - - - - - - -