ਪੜਚੋਲ ਕਰੋ

ਹੁਣ ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦੀ ਸਹੂਲਤ: ਫੌਜਾ ਸਿੰਘ ਸਰਾਰੀ

ਉਨ੍ਹਾਂ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਵਾਸੀਆਂ ਦੀ ਸੁਰੱਖਿਆ ਲਈ ਔਖੀ ਘੜੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਰੱਖਿਆ ਸੈਨਿਕਾਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ।

Punjab News: ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੇਵਾ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ  ਉਹ ਘਰ ਬੈਠੇ ਹੀ ਰਾਜ ਦੀਆਂ ਵੱਖ-ਵੱਖ ਕਿਸਮ ਦੀਆਂ ਸੇਵਾਵਾਂ ਦਾ ਲਾਭ ਲੈ ਸਕਣ।
 
ਇਹ ਐਲਾਨ ਸ਼ੁੱਕਰਵਾਰ ਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਚੰਡੀਗੜ੍ਹ ਵਿਖੇ ਰੱਖਿਆ ਕਰਮੀਆਂ ਦੀ ਸਹੂਲਤ ਲਈ ਨਵਾਂ ਵੈੱਬ ਪੋਰਟਲ ’ਈ-ਸੇਨਾਨੀ’ ਲਾਂਚ ਕਰਨ ਮੌਕੇ ਕੀਤਾ। ਉਨ੍ਹਾਂ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਵਾਸੀਆਂ ਦੀ ਸੁਰੱਖਿਆ ਲਈ ਔਖੀ ਘੜੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਰੱਖਿਆ ਸੈਨਿਕਾਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ।
 
ਇਸ ਮੌਕੇ ਬੋਲਦਿਆਂ ਰਾਜ ਦੇ ਰੱਖਿਆ ਸੇਵਾਵਾਂ ਮੰਤਰੀ ਨੇ ਕਿਹਾ ਕਿ ’ਆਪ’ ਸਰਕਾਰ ਨੇ ਦੇਸ਼ ਵਿੱਚ ਵੱਖ-ਵੱਖ ਫੌਜੀ ਅਪਰੇਸ਼ਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਰੱਖਿਆ ਸੈਨਿਕਾਂ ਦੇ ਆਸ਼ਰਿਤਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਇਤਿਹਾਸਕ ਫੈਸਲਾ ਲਾਗੂ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤ ਪਰਿਵਾਰਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿੱਤੀ ਸਹਾਇਤਾ ਵੀ ਉਪਲਬਧ ਕਰਵਾਈ ਗਈ ਹੈ।

ਸਾਬਕਾ ਸੈਨਿਕਾਂ ਲਈ ਸ਼ੁਰੂ ਕੀਤੀਆਂ ਗਈਆਂ ਆਨਲਾਈਨ ਸੇਵਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਬਕਾ ਸੈਨਿਕਾਂ ਨੂੰ ਆਪਣੀ ਜ਼ਿੰਦਗੀ ਦੇ ਮੁਸ਼ਕਿਲ ਦੌਰ ਵਿੱਚ ਲਾਭਪਾਤਰੀ ਸੇਵਾਵਾਂ ਲੈਣ ਲਈ ਸਬੰਧਤ ਜ਼ਿਲ੍ਹਾ ਸੁਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਉਹ ਆਪਣੇ ਘਰ ਬੈਠਿਆਂ ਜਾਂ ਵਿਦੇਸ਼ਾਂ ਤੋਂ  ਵੀ  ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਕੋਈ ਵੀ ਸੇਵਾ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤ ਸੂਬਾ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਦੀਆਂ ਵੱਖ ਵੱਖ ਸ਼੍ਰੇਣੀਆਂ ਦੀਆਂ ਨੌਕਰੀਆਂ ਲਈ ਬਿਨੈ ਕਰ  ਸਕਦੇ ਹਨ।
 
ਮੰਤਰੀ ਨੇ ਅੱਗੇ ਦੱਸਿਆ ਕਿ ਰੱਖਿਆ ਸੇਵਾਵਾਂ ਦੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟਾਂ, ਗੈਲੇਂਟਰੀ ਅਤੇ ਡਿਸਟਿੰਗੁਇਸ਼ਡ ਐਵਾਰਡ ਪ੍ਰਾਪਤ ਕਰਨ ਵਾਲਿਆਂ (ਸਿਵਲੀਅਨਾਂ) ਨੂੰ ਨਕਦ ਪੁਰਸਕਾਰਾਂ ਦੀ ਗ੍ਰਾਂਟ ਅਤੇ ਲੀਨਲ ਵੰਸ਼ਜ ਜਾਂ ਸਾਬਕਾ ਸੈਨਿਕਾਂ ਨੂੰ ਨੌਕਰੀ ਲਈ ਸਰਟੀਫੀਕੇਟ ਜਾਰੀ ਕਰਨ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਵੈੱਬ ਪੋਰਟਲ www.dsw.punjab.gov.in a ’ਤੇ ਇਕ ਵਿਸ਼ੇਸ਼ ’ਈ-ਸੇਨਾਨੀ’ ਵਿੰਡੋ ਉਪਲਬਧ ਕਰਵਾਈ ਗਈ ਹੈ ਜਿੱਥੇ ਸਾਬਕਾ ਸੈਨਿਕ ਅਤੇ ਵਿਧਵਾਵਾਂ ਪਛਾਣ ਪੱਤਰ ਪ੍ਰਾਪਤ ਕਰਨ ਲਈ ਆਪਣੇ ਆਨਲਾਈਨ ਰਜਿਸਟਰ ਕਰ ਸਕਦੀਆਂ ਹਨ।

ਮੰਤਰੀ ਸਰਾਰੀ ਨੇ ਅੱਗੇ ਦੱਸਿਆ ਕਿ ਇਹ ਆਨਲਾਈਨ ਵੈਬ ਪੋਰਟਲ ਰਾਜ ਸਰਕਾਰ ਦੇ ਨਾਲ-ਨਾਲ ਰੱਖਿਆ ਸੇਵਾਵਾਂ ਲਈ ਵੀ ਲਾਹੇਵੰਦ ਹੋਵੇਗਾ ਕਿਉਂਕਿ ਸੂਬੇ ਵਿੱਚ ਸਾਬਕਾ ਸੈਨਿਕਾਂ ਅਤੇ ਫੌਜੀ ਪਰਿਵਾਰਾਂ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਨਾਲ ਸਬੰਧਤ ਸਾਰੇ ਵੇਰਵੇ ਮਹਿਜ਼ ਇੱਕ ਬਟਨ  ਕਲਿੱਕ ਕਰਨ ’ਤੇ ਉਪਲਬਧ ਹੋ ਜਾਣਗੇ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ, ਵਧੀਕ ਸਕੱਤਰ ਕੁਲਜੀਤਪਾਲ ਸਿੰਘ ਮਾਹੀ ਅਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ,ਪੰਜਾਬ ਬ੍ਰਿਗੇਡੀਅਰ ਸਤਿੰਦਰ ਸਿੰਘ ਅਤੇ ਐਨ.ਆਈ.ਸੀ. ਵਿਵੇਕ ਵਰਮਾ ਡਿਪਟੀ ਡਾਇਰੈਕਟਰ ਜਨਰਲ ਅਤੇ ਸੂਚਨਾ ਅਫਸਰ ਤੇ ਅਨੂਪ ਜਲਾਲੀ ਸੀਨੀਅਰ ਤਕਨੀਕੀ ਡਾਇਰੈਕਟਰ ਅਤੇ ਐਚਓਡੀ ਹਾਜ਼ਰ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget