ਪੜਚੋਲ ਕਰੋ
Advertisement
ਬੇਅਦਬੀ ਤੇ ਗੋਲੀ ਕਾਂਡ: ਪੁਲਿਸ ਅਫਸਰਾਂ ਦੀਆਂ ਵਧੀਆਂ ਮੁਸ਼ਕਲਾਂ
ਫ਼ਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਵਾਪਰੇ ਗੋਲੀ ਕਾਂਡ ਵਿੱਚ ਘਿਰੇ ਪੁਲਿਸ ਅਫਸਰਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇੱਕ ਪਾਸੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ, ਉੱਥੇ ਹੀ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ।
ਫਰੀਦਕੋਟ ਦੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਸ਼ਨੀਵਾਰ ਨੂੰ ਉਨ੍ਹਾਂ ਦੀ ਜ਼ਮਨਤ ਅਰਜ਼ੀ ਰੱਦ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇਕਰ ਸਾਬਕਾ ਪੁਲਿਸ ਮੁਖੀ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਮੁੱਚੀ ਪੜਤਾਲ ਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਬਹਿਬਲ ਕਲਾਂ ਗੋਲੀ ਕਾਂਡ ਨੂੰ ਘਿਣਾਉਣਾ ਅਪਰਾਧ ਦੱਸਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀ ਨੇ ਮੰਗ ਕੀਤੀ ਕਿ ਅਜਿਹੇ ਮਾਮਲੇ ਵਿਚ ਮੁਲਜ਼ਮ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਦੂਜੇ ਪਾਸੇ, ਸਾਬਕਾ ਪੁਲੀਸ ਮੁਖੀ ਦੇ ਵਕੀਲਾਂ ਨੇ ਕਿਹਾ ਕਿ ਚਰਨਜੀਤ ਸ਼ਰਮਾ ਦਿਲ ਦੇ ਮਰੀਜ਼ ਹਨ ਤੇ ਉਹ ਪੁਲਿਸ ਰਿਮਾਂਡ ਦੌਰਾਨ ਵੀ ਬਿਮਾਰ ਹੋ ਗਏ ਸਨ। ਉਨ੍ਹਾਂ ਮੰਗ ਕੀਤੀ ਕਿ ਚੱਲਦੇ ਮੁਕੱਦਮੇ ਤਕ ਚਰਨਜੀਤ ਸ਼ਰਮਾ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ। ਅਦਾਲਤ ਨੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ਮਿਲਦੀ ਹੈ ਤਾਂ ਸਮੁੱਚੀ ਪੜਤਾਲ ਪ੍ਰਭਾਵਿਤ ਹੋ ਸਕਦੀ ਹੈ।
ਸਾਬਕਾ ਪੁਲਿਸ ਮੁਖੀ ਦੇ ਪਰਿਵਾਰਕ ਮੈਂਬਰਾਂ ਨੇ ਚਲਦੇ ਮੁਕੱਦਮੇ ਤੱਕ ਜ਼ਮਾਨਤ ਲੈਣ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਗੱਲ ਕਹੀ ਹੈ। ਅਦਾਲਤ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਮਾਰਚ ਨੂੰ ਕਰੇਗੀ ਤੇ ਅਗਲੇ ਦਿਨ (ਬੁੱਧਵਾਰ) ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement