ਪੜਚੋਲ ਕਰੋ
Advertisement
ਕੋਟਕਪੂਰਾ ਗੋਲ਼ੀਕਾਂਡ: ਅਜੇ ਜੇਲ੍ਹ 'ਚ ਹੀ ਰਹਿਣਗੇ ਸ਼ਰਮਾ
ਫ਼ਰੀਦਕੋਟ: ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਜੇਲ੍ਹ 'ਚੋਂ ਬਾਹਰ ਆਉਣਾ ਹਾਲੇ ਨਸੀਬ ਨਹੀਂ ਹੋਇਆ ਕਿਉਂਕਿ ਅਦਾਲਤ ਨੇ ਸ਼ਰਮਾ ਨੂੰ ਮੁੜ ਤੋਂ ਦੋ ਹਫ਼ਤਿਆਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਸ਼ਰਮਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸਾਬਕਾ ਐਸਐਸਪੀ ਨੂੰ ਰੋਪੜ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦੀ ਨਿਆਂਇਤ ਹਿਰਾਸਤ ਵਿੱਚ ਨੂੰ 14 ਦਿਨਾਂ ਲਈ ਹੋਰ ਵਧਾ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਚਰਨਜੀਤ ਨੂੰ ਸੁਰੱਖਿਆ ਕਾਰਨਾਂ ਕਰਕੇ ਪਟਿਆਲਾ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ, ਪਰ ਬਾਅਦ ਵਿਚ ਉਨ੍ਹਾਂ ਨੂੰ ਕੁਝ ਕਾਰਨਾਂ ਕਰਕੇ ਰੋਪੜ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।
ਭਲਕੇ ਕੋਟਕਪੂਰਾ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਆਈਜੀ (ਮੁਅੱਤਲ) ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਵੀ ਫੈਸਲਾ ਆ ਸਕਦਾ ਹੈ। ਅਦਾਲਤ ਨੇ ਬੀਤੇ ਕੱਲ੍ਹ ਇਸ ਮਾਮਲੇ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement