ਸ਼ਰਮਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸਾਬਕਾ ਐਸਐਸਪੀ ਨੂੰ ਰੋਪੜ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦੀ ਨਿਆਂਇਤ ਹਿਰਾਸਤ ਵਿੱਚ ਨੂੰ 14 ਦਿਨਾਂ ਲਈ ਹੋਰ ਵਧਾ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਚਰਨਜੀਤ ਨੂੰ ਸੁਰੱਖਿਆ ਕਾਰਨਾਂ ਕਰਕੇ ਪਟਿਆਲਾ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ, ਪਰ ਬਾਅਦ ਵਿਚ ਉਨ੍ਹਾਂ ਨੂੰ ਕੁਝ ਕਾਰਨਾਂ ਕਰਕੇ ਰੋਪੜ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।
ਭਲਕੇ ਕੋਟਕਪੂਰਾ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਆਈਜੀ (ਮੁਅੱਤਲ) ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਵੀ ਫੈਸਲਾ ਆ ਸਕਦਾ ਹੈ। ਅਦਾਲਤ ਨੇ ਬੀਤੇ ਕੱਲ੍ਹ ਇਸ ਮਾਮਲੇ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।