Punjab School Education Board: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂ ਲਈ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ। ਸਮੂਹ ਅਧਿਆਪਕਾਂ ਨੂੰ ਇਸ ਮਹੀਨੇ ਚਾਈਲਡ ਕੇਅਰ ਲੀਵ (CHILD CARE LEAVE) ਨਾ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।


ਹੋਰ ਪੜ੍ਹੋ : ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਪੰਜਾਬੀ ਨੌਜਵਾਨ ਬਲਵਿੰਦਰ ਸਿੰਘ ਦੀ ਹੋਈ ਰਿਹਾਈ, 2 ਕਰੋੜ ਰੁਪਏ ਜੁਰਮਾਨਾ ਤੇ ਜੇਲ੍ਹ ’ਚ ਸਜ਼ਾ ਭੁਗਤ ਕੇ ਆਖ਼ਰ ਵਤਨ ਪਰਤਿਆ



ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਨੇ


ਪੱਤਰ ਮੁਤਾਬਕ ਵਿਦਿਆਰਥੀਆਂ ਦੀਆਂ ਟਰਮ ਪ੍ਰੀਖਿਾਵਾਂ 11 ਸਤੰਬਰ 2023 ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਸਮੇਂ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਖ਼ਾਸ ਧਿਆਨ ਦੇਣ ਦੀ ਲੋੜ ਹੈ।




ਹੋਰ ਪੜ੍ਹੋ : UNSC ਦੀ ਮੈਂਬਰਸ਼ਿਪ, ਚੰਦਰਯਾਨ 3 ਲਈ ਵਧਾਈ... ਪੀਐਮ ਮੋਦੀ ਅਤੇ ਜੋ ਬਿਡੇਨ ਦੀ ਮੁਲਾਕਾਤ ਤੋਂ ਬਾਅਦ ਸਾਂਝਾ ਬਿਆਨ ਜਾਰੀ


ਇਸ ਲਈ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਕਿਸੇ ਵੀ ਅਧਿਆਪਕ ਦੀ ਸਤੰਬਰ ਮਹੀਨੇ ਦੌਰਾਨ ਚਾਈਲਡ ਕੇਅਰ ਲੀਵ ਉਸ ਦੇ ਆਪਣੇ ਬੱਚੇ ਦੀਆਂ ਪ੍ਰੀਖਿਆਵਾਂ ਦੇ ਮੰਤਵ ਲਈ ਡਾਇਰੈਕਟੋਰੇਟ ਆਫ ਸਕੂਲ ਐਜੂਕੇਨ (ਸੈਕੰਡਰੀ), ਪੰਜਾਬ ਦਫ਼ਤਰ ਨੂੰ ਨਾ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੱਤਰ 'ਚ ਇਹ ਵੀ ਲਿਖਿਆ ਗਿਆ ਹੈ ਕਿ ਸਤੰਬਰ ਮਹੀਨੇ ਦੌਰਾਨ ਸਿਰਫ਼ ਨਾ ਟਾਲਣਯੋਗ ਹਾਲਾਤ ਵਿੱਚ ਹੀ ਚਾਈਲਡ ਕੇਅਰ ਲੀਵ ਮੁੱਖ ਦਫ਼ਤਰ ਨੂੰ ਭੇਜੀ ਜਾਵੇ।


ਪਹਿਲੇ ਫੇਜ਼ ਤਹਿਤ ਚੁਣੇ ਗਏ ਸਕੂਲ ਆਫ਼ ਐਮੀਨੈਂਸ ਦੀ ਸੂਚੀ ਜਾਰੀ 


ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ਼ ਐਮੀਨੈਂਸ ਤਹਿਤ ਪਹਿਲੇ ਫੇਜ਼ 'ਚ 117 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ


Education Loan Information:

Calculate Education Loan EMI