ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ 9ਵੀਂ ਤੇ 11ਵੀਂ ਜਮਾਤ ਦੀਆਂ ਕੰਪਾਰਟਮੈਂਟ ਦੀਆਂ ਪ੍ਰੀਖਿਆਵਾਂ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਵਿੱਚ 9ਵੀਂ ਤੇ 11ਵੀਂ ਕਲਾਸ ਦੇ ਸਾਢੇ ਚਾਰ ਹਜ਼ਾਰ ਵਿਦਿਆਰਥੀਆਂ ਦੀ ਕੰਪਾਰਟਮੈਂਟ ਪ੍ਰੀਖਿਆ 15 ਮਈ, 2020 ਤੋਂ ਹੋਣੀ ਸੀ, ਜੋ ਹੁਣ ਨਹੀਂ ਹੋਏਗੀ।

ਇਸ ਸਬੰਧ ਵਿੱਚ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਅਲਕਾ ਮਹਿਤਾ ਦਾ ਕਹਿਣਾ ਹੈ ਕਿ ਇਸ ਗੱਲ ਦੀ ਪੁਰਜ਼ੋਰ ਸੰਭਾਵਨਾ ਹੈ ਕਿ ਹੁਣ ਇਹ ਪ੍ਰੀਖਿਆਵਾਂ ਸਕੂਲ ਦੁਬਾਰਾ ਖੋਲ੍ਹਣ ਤੋਂ ਬਾਅਦ ਹੀ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਉਮੀਦਵਾਰਾਂ ਨੂੰ ਕੰਪਾਰਟਮੈਂਟ ਦੀ ਪ੍ਰੀਖਿਆ ਬਾਰੇ ਵਿਸਤ੍ਰਿਤ ਜਾਣਕਾਰੀ ਲਈ ਅਧਿਕਾਰਤ ਵੈਬਸਾਈਟ ਤੇ ਜਾਣਾ ਚਾਹੀਦਾ ਹੈ। ਵਿਦਿਆਰਥੀ  www.chdeducation.gov.in. ਤੇ ਵਧੇਰੇ ਜਾਣਕਾਰੀ ਲੈ ਸਕਦੇ ਹਨ।



 

Education Loan Information:

Calculate Education Loan EMI